24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕਾਕਾ ਪੱਡਾ ਨੂੰ ਗੋਲੀ ਮਾਰਨ ਵਾਲੇ ਰਵਿੰਦਰ ਕਾਕਾ ਕੋਲੋਂ 1 ਪਿਸਤੌਲ ਤੇ ਇਕ ਮੈਗਜ਼ੀਨ ਬਰਾਮਦ

ਡੇਰਾ ਬਾਬਾ ਨਾਨਕ, 24 ਸਤੰਬਰ (ਹੀਰਾ ਸਿੰਘ ਮਾਂਗਟ)-ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਪੱਡਾ ਦੇ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਭਰਾ ਸੁਖਰਾਜ ਸਿੰਘ ਕਾਕਾ ਪੱਡਾ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰ ਰਵਿੰਦਰ ਕਾਕਾ ਕੋਲੋਂ ਅੱਜ ਇੱਕ ਹੋਰ ਪਿਸਤੌਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ.

Ad Position 21
No active advertisement
ਐਸ.ਐਚ.ਓ ਅਸ਼ੋਕ ਕੁਮਾਰ ਰਵਿੰਦਰ ਕਾਕਾ ਕੋਲੋਂ ਫੜੇ ਗਏ ਪਿਸਤੌਲ ਪੁਲਿਸ ਪਾਰਟੀ ਸਮੇਤ। ਤਸਵੀਰ: ਮਾਂਗਟ 25-09-2026
ਡੇਰਾ ਬਾਬਾ ਨਾਨਕ, 24 ਸਤੰਬਰ (ਹੀਰਾ ਸਿੰਘ ਮਾਂਗਟ)-ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਪੱਡਾ ਦੇ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਭਰਾ ਸੁਖਰਾਜ ਸਿੰਘ ਕਾਕਾ ਪੱਡਾ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰ ਰਵਿੰਦਰ ਕਾਕਾ ਕੋਲੋਂ ਅੱਜ ਇੱਕ ਹੋਰ ਪਿਸਤੌਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ.ਐਚ.ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ਵਿਖੇ ਕੁਝ ਵਿਅਕਤੀਆਂ ਵਲੋਂ ਸੁਖਰਾਜ ਸਿੰਘ ਉਰਫ ਕਾਕਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੇ ਸਬੰਧ ਵਿਚ ਪੰਜ ਵਿਅਕਤੀਆਂ ਦੇ ਖ਼ਿਲਾਫ ਪਰਚਾ ਦਰਜ ਕੀਤਾ ਗਿਆ ਸੀ ਜਿਨ੍ਹਾਂ ’ਚੋਂ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਅਸਲੇ ਤੇ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਜ਼ਰਮਾਂ ਕੋਲੋਂ ਹੋਰ ਪੁੱਛਗਿੱਛ ਵਾਸਤੇ ਮਾਨਯੋਗ ਅਦਾਲਤ ਕੋਲੋਂ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਐਸ.ਐਚ.ਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਅੱਜ ਪੁਲਿਸ ਵਲੋਂ ਕੀਤੀ ਹੋਰ ਪੁੱਛਗਿੱਛ ਦੌਰਾਨ ਰਵਿੰਦਰ ਸਿੰਘ ਉਰਫ ਕਾਕਾ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਪੱਡਾ ਕੋਲੋਂ ਇਕ ਹੋਰ 32 ਬੋਰ ਦਾ ਪਿਸਤੌਲ ਤੇ ਇਕ ਮੈਗਜ਼ੀਨ ਬਰਾਮਦ ਹੋਇਆ ਹੈ ਜੋ ਉਸ ਨੇ ਆਪਣੇ ਘਰ ਵਿਚ ਛੁਪਾ ਕੇ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਬਾਕੀ ਰਹਿੰਦੇ ਮੁਜਰਮਾਂ ਨੂੰ ਕਾਬੂ ਕਰਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ ਅਗਲੀ ਖ਼ਬਰ ਬੱਬੇਹਾਲੀ ਪੁਲ ’ਤੇ ਨਾਕਾਬੰਦੀ ਦੌਰਾਨ ਕਾਰ ’ਚੋਂ 1.80 ਲੱਖ ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ
Ad Position 24