24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਰਕਾਰ ਕਿਸਾਨਾਂ ਦੇ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਸੰਜੀਦਾ- ਚੇਅ. ਬਾਠ ਝੰਗੀ

ਕਲਾਨੌਰ, 24 ਸਤੰਬਰ (ਪੁਰੇਵਾਲ)- ਸਥਾਨਕ ਮਾਰਕਿਟ ਕਮੇਟੀ ਦੀ ਮੁੱਖ ਦਾਣਾ ਮੰਡੀ ਵਿਖੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ ਜ਼ਿਲ੍ਹਾ ਇੰਚਾਰਜ ਵਿਰਾਸਤ ਸੇਵਾ ਸੰਗਠਨ ਵਲੋਂ ਬਾਸਮਤੀ ਦੀ ਖਰੀਦ ਕਰਵਾਈ ਗਈ। ਇਸ ਮੌਕੇ ’ਤੇ ਮੰਡੀ ’ਚ ਕਿਸਾਨ ਦੀ ਜਿਨਸ ਦੀ ਤੁਲਾਈ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਕਿਸਾਨ ਦਾ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਕਲਾਨੌਰ, 24 ਸਤੰਬਰ (ਪੁਰੇਵਾਲ)- ਸਥਾਨਕ ਮਾਰਕਿਟ ਕਮੇਟੀ ਦੀ ਮੁੱਖ ਦਾਣਾ ਮੰਡੀ ਵਿਖੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ ਜ਼ਿਲ੍ਹਾ ਇੰਚਾਰਜ ਵਿਰਾਸਤ ਸੇਵਾ ਸੰਗਠਨ ਵਲੋਂ ਬਾਸਮਤੀ ਦੀ ਖਰੀਦ ਕਰਵਾਈ ਗਈ। ਇਸ ਮੌਕੇ ’ਤੇ ਮੰਡੀ ’ਚ ਕਿਸਾਨ ਦੀ ਜਿਨਸ ਦੀ ਤੁਲਾਈ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਕਿਸਾਨ ਦਾ ਸਨਮਾਨ ਕੀਤਾ ਗਿਆ। ਚੇਅ. ਰਣਜੇਤ ਸਿੰਘ ਬਾਠ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਤਹਿਤ ਖੇਤਰ ਦੀਆਂ ਮੰਡੀਆਂ ’ਚ ਖਰੀਦ ਦੇ ਪ੍ਰਬੰਧ ਕੀਤੇ ਹਨ ਤੇ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਆਪਣੀ ਜਿਨਸ ਸੁੱਕੀ ਲੈ ਕੇ ਮੰਡੀਆਂ ’ਚ ਆਉਣ। ਚੇਅ. ਬਾਠ ਝੰਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜਿਸ ’ਚ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਵਾਅਦਾ ਕੀਤਾ ਹੈ, ਉਸ ਨੂੰ ਸਮਾਂ ਰਹਿੰਦਿਆਂ ਪੂਰਾ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ। ਚੇਅ. ਬਾਠ ਝੰਗੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਵਾਅਦੇ ਪੂਰਾ ਕਰਨ ਤੋਂ ਇਲਾਵਾ ਹੋਰ ਕਾਰਜ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ। ਇਸ ਮੌਕੇ ਪ੍ਰਧਾਨ ਗੁਰਪਿੰਦਰ ਸਿੰਘ ਕਾਹਲੋਂ, ਰਜਿੰਦਰ ਸਿੰਘ ਸਰਾਂ, ਬਲਵਿੰਦਰ ਸਿੰਘ, ਹਰਜੀਤ ਸਿੰਘ, ਧਰਮਿੰਦਰ ਸਿੰਘ, ਗੁਰਜਿੰਦਰ ਸਿੰਘ, ਦਿਲਬਾਗ ਸਿੰਘ, ਕਰਮਜੀਤ ਸਿੰਘ ਆਦਿ ਕਿਸਾਨ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਰਿਆੜ ਨੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਦਿੱਤੀ ਵਧਾਈ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡੇ
Ad Position 24