ਸ਼ਿਵਾਲਿਕ ਸਕੂਲ ਵਿਚ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਕਰਵਾਇਆ ਗਿਆ ਸਮੂਹਿਕ ਗਾਇਨ
ਫ਼ਾਜ਼ਿਲਕਾ, 25 ਸਤੰਬਰ(ਅਮਰਜੀਤ ਸ਼ਰਮਾ)- ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਚ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਵੇਰੇ 11 ਵਜੇ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਸਮੂਹਿਕ ਗਾਇਣ ਕੀਤਾ ਗਿਆ।
ਫ਼ਾਜ਼ਿਲਕਾ, 25 ਸਤੰਬਰ(ਅਮਰਜੀਤ ਸ਼ਰਮਾ)- ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਚ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਵੇਰੇ 11 ਵਜੇ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਸਮੂਹਿਕ ਗਾਇਣ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸੁਨੀਤਾ ਛਾਬੜਾ ਅਤੇ ਪ੍ਰਬੰਧਕ ਰਿਚਾ ਪ੍ਰਣਾਮੀ ਨੇ ਬੱਚਿਆਂ ਨੂੰ ‘ਵੰਦੇ ਮਾਤਰਮ’ ਦੇ ਇਤਿਹਾਸ, ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਇਸ ਦੇ ਯੋਗਦਾਨ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਵਿਜੇ ਮੋਂਗਾ ਨੇ ਕਿਹਾ ਕਿ ਇਸ ਉਪਰਾਲੇ ਨਾਲ ਨਵੀਂ ਪੀੜ੍ਹੀ ਨੂੰ ਦੇਸ਼ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਦਾ ਯਤਨ ਕੀਤਾ ਗਿਆ ਹੈ।