ਸ਼ਿਵਾਲਿਕ ਸਕੂਲ ਦੇ ਵਿਦਿਆਰਥੀ ਇਸ਼ਾਂਤ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕੀਤਾ
ਜਲਾਲਾਬਾਦ 25 ਸਤੰਬਰ (ਜਸਕਰਨ ਸਿੰਘ ਤਨੇਜਾ)- ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਇਸ਼ਾਂਤ ਨੇ ਅੰਮ੍ਰਿਤਸਰ ਵਿਚ ਕਰਵਾਏ ਗਏ ਰਾਜ ਪੱਧਰੀ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ਼ਾਂਤ ਨੇ ਆਪਣੀ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਜਲਾਲਾਬਾਦ 25 ਸਤੰਬਰ (ਜਸਕਰਨ ਸਿੰਘ ਤਨੇਜਾ)- ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਇਸ਼ਾਂਤ ਨੇ ਅੰਮ੍ਰਿਤਸਰ ਵਿਚ ਕਰਵਾਏ ਗਏ ਰਾਜ ਪੱਧਰੀ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਇਸ਼ਾਂਤ ਨੇ ਆਪਣੀ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ਼ਾਂਤ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੌਰ ਨੇ ਉਸ ਨੂੰ ਦਿਲੋਂ ਵਧਾਈ ਦਿੱਤੀ ਤੇ ਖੇਡ ਅਧਿਆਪਕ ਸ਼ੁੱਭ ਮੋਹ ਤੇ ਅਨੂਪ ਸਰ ਨੂੰ ਵੀ ਵਧਾਈ ਦਿੱਤੀ। ਚੇਅਰਮੈਨ ਐਡਵੋਕੇਟ ਅਰਜਿੰਦਰ ਕੰਬੋਜ ਤੇ ਮੈਨੇਜਰ ਸੁਕੇਸ਼ ਮੰਗਾ ਨੇ ਵੀ ਇਸ਼ਾਂਤ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕੀਤੀ। ਇਸ ਮੌਕੇ ਸ਼ਿਵਾਲਿਕ ਸਕੂਲ ਦੇ ਸਮੂਹ ਸਟਾਫ਼ ਵਲੋਂ ਇਸ਼ਾਂਤ, ਸੁਭਾ ਮੈਡਮ ਤੇ ਅਨੂਪ ਸਰ ਨੂੰ ਹਾਰਦਿਕ ਵਧਾਈ ਦਿੱਤੀ ਗਈ।