ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਸਲੇਮਸ਼ਾਹ ਤੇ ਮੌਜਮ ਵਿਖੇ ਵੰਡੇ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਤੋਂ ਵਿਧਾਇਕ ਸਰਦਾਰ ਨਰਿੰਦਰਪਾਲ ਸਿੰਘ ਸਵਨਾ ਦੀ ਪਤਨੀ ਮੈਡਮ ਖ਼ੁਸ਼ਬੂ ਸਵਨਾ ਵਲੋਂ ਹਲਕਾ ਫ਼ਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਤੇ ਮੌਜਮ ਵਿਚ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਤਕਸੀਮ ਕੀਤੇ ਗਏ। ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਤੋਂ ਵਿਧਾਇਕ ਸਰਦਾਰ ਨਰਿੰਦਰਪਾਲ ਸਿੰਘ ਸਵਨਾ ਦੀ ਪਤਨੀ ਮੈਡਮ ਖ਼ੁਸ਼ਬੂ ਸਵਨਾ ਵਲੋਂ ਹਲਕਾ ਫ਼ਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਤੇ ਮੌਜਮ ਵਿਚ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਤਕਸੀਮ ਕੀਤੇ ਗਏ। ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਮਾਗਮ ਦੌਰਾਨ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਡਾਕਟਰਾਂ ਤੋਂ ਇਲਾਵਾ ਸਰਪੰਚ ਸਾਹਿਲ ਕੁਮਾਰ, ਮੈਂਬਰ ਛਿੰਦਰਪਾਲ, ਸੰਤੋਸ਼ ਰਾਣੀ, ਮੌਜਮ ਦੇ ਸਰਪੰਚ ਮੰਗਲ ਸਿੰਘ ਅਤੇ ਬਲਾਕ ਪ੍ਰਧਾਨ ਕਿਰਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।