ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
ਅਬੋਹਰ, 25 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਨੂੰ ਸਮਰਪਿਤ ਪੰਜਾਬੀ ਵਿਰਾਸਤ, ਸਾਹਿੱਤ ਤੇ ਭਾਸ਼ਾ ਨਾਲ ਸੰਬੰਧਿਤ ਇਕ ਉਚੇਚਾ ਪ੍ਰਸ਼ਨੋਤਰੀ (ਕੁਇਜ਼) ਮੁਕਾਬਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਦਾ ਮੁੱਖ ਮਨੋਰਥ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਤੇ ਅਮੀਰ ਸਭਿਆਚਾਰਕ ਪਛਾਣ ਨਾਲ ਜੋੜਨਾ ਸੀ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਾਲਜ ਪ੍ਰਿੰਸੀਪਲ ਡਾ.
ਅਬੋਹਰ, 25 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਨੂੰ ਸਮਰਪਿਤ ਪੰਜਾਬੀ ਵਿਰਾਸਤ, ਸਾਹਿੱਤ ਤੇ ਭਾਸ਼ਾ ਨਾਲ ਸੰਬੰਧਿਤ ਇਕ ਉਚੇਚਾ ਪ੍ਰਸ਼ਨੋਤਰੀ (ਕੁਇਜ਼) ਮੁਕਾਬਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਦਾ ਮੁੱਖ ਮਨੋਰਥ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਤੇ ਅਮੀਰ ਸਭਿਆਚਾਰਕ ਪਛਾਣ ਨਾਲ ਜੋੜਨਾ ਸੀ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਾਲਜ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਕੇਵਲ ਸੰਚਾਰ ਦਾ ਸਾਧਨ ਹੀ ਨਹੀਂ, ਸਗੋਂ ਸਾਡੀ ਗੌਰਵਮਈ ਵਿਰਾਸਤ ਤੇ ਆਤਮ-ਸਨਮਾਨ ਦੀ ਪ੍ਰਤੀਕ ਹੈ। ਉਨ੍ਹਾਂ ਨੇ ਮਾਡਰਨ ਅਤੇ ਪੱਛਮੀ ਕਰਨ ਦੇ ਦੌਰ ਵਿਚ ਆਪਣੀ ਮਾਂ-ਬੋਲੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਅੰਤ ਤੱਕ ਚਲੇ ਬੇਹੱਦ ਰੋਮਾਂਚਕ ਤੇ ਫਸਵੇਂ ਮੁਕਾਬਲੇ ਵਿਚ ਅਰਸ਼ਦੀਪ ਕੌਰ ਤੇ ਖ਼ੁਸ਼ੀ ਦੀ ਟੀਮ ਨੇ ਆਪਣੀ ਬੌਧਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦਿਨੇਸ਼ ਤੇ ਕਮਲ ਕਿਸ਼ੋਰ ਨੇ ਦੂਜਾ ਸਥਾਨ ਹਾਸਲ ਕੀਤਾ ਜਦਕਿ ਸੂਜਲ ਤੇ ਵਿਨਾਇਕ ਦੀ ਜੋੜੀ ਤੀਜੇ ਸਥਾਨ ‘ਤੇ ਰਹੀ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਡਾ.ਸੰਧੂ ਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ, ਸ਼ਲਾਘਾ ਪੱਤਰ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ । ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਤੇ ਸਕੱਤਰ ਬਲਕਰਨ ਸਿੰਘ ਬਰਾੜ ਨੇ ਅਜਿਹੇ ਉਪਰਾਲੇ ਲਗਾਤਾਰ ਕਰਵਾਉਣ ਲਈ ਵਿਸ਼ਵਾਸ ਦਵਾਇਆ।