26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਆਜ਼ਾਦ ਕਿਸਾਨ ਮੋਰਚੇ ਵਲੋਂ ਪ੍ਰਸ਼ਾਸਨ ਨੂੰ 5 ਦਿਨਾਂ ਦਾ ਅਲਟੀਮੇਟਮ ਸੀਤੋ ਰੋਡ ਨਾ ਬਣਨ ’ਤੇ ਪੱਕੇ ਮੋਰਚੇ ਦੀ ਚੇਤਾਵਨੀ

ਅਬੋਹਰ, 25 ਸਤੰਬਰ (ਵਿਵੇਕ ਹੂੜੀਆ)-ਇਲਾਕੇ ਦੀ ਸਭ ਤੋਂ ਮਹੱਤਵਪੂਰਨ ਅਤੇ ਵਿਅਸਤ ‘ਸੀਤੋ ਰੋਡ’ ਦੀ ਖਸਤਾ ਹਾਲਤ ਤੋਂ ਤੰਗ ਆ ਕੇ ਆਜ਼ਾਦ ਕਿਸਾਨ ਮੋਰਚੇ ਨੇ ਪ੍ਰਸ਼ਾਸਨ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਦੇ ਪ੍ਰਧਾਨ ਮਨੋਜ ਕੁਮਾਰ ਗੋਦਾਰਾ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪਰਜਾਪਤੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਐੱਸ.

Ad Position 21
No active advertisement
ਅਜੀਤ ਡੈਸਕ 26-09-2026
ਅਬੋਹਰ, 25 ਸਤੰਬਰ (ਵਿਵੇਕ ਹੂੜੀਆ)-ਇਲਾਕੇ ਦੀ ਸਭ ਤੋਂ ਮਹੱਤਵਪੂਰਨ ਅਤੇ ਵਿਅਸਤ ‘ਸੀਤੋ ਰੋਡ’ ਦੀ ਖਸਤਾ ਹਾਲਤ ਤੋਂ ਤੰਗ ਆ ਕੇ ਆਜ਼ਾਦ ਕਿਸਾਨ ਮੋਰਚੇ ਨੇ ਪ੍ਰਸ਼ਾਸਨ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਦੇ ਪ੍ਰਧਾਨ ਮਨੋਜ ਕੁਮਾਰ ਗੋਦਾਰਾ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪਰਜਾਪਤੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਐੱਸ.ਡੀ.ਐੱਮ. ਦਫ਼ਤਰ ਪਹੁੰਚ ਕੇ ਮੰਗ ਪੱਤਰ ਸੌਂਪਿਆ। ਆਗੂਆਂ ਨੇ ਦੱਸਿਆ ਕਿ ਲੂਣਾ ਨਰਸਿੰਗ ਹੋਮ ਦੇ ਸਾਹਮਣੇ ਸੜਕ ’ਤੇ ਬਣੇ ਡੂੰਘੇ ਖੱਡੇ ਤੇ ਓਵਰਫ਼ਲੋ ਹੁੰਦੇ ਸੀਵਰੇਜ ਦੇ ਪਾਣੀ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਅਨੇਕਾਂ ਰਿਹਾਇਸ਼ੀ ਕਾਲੋਨੀਆਂ, ਹਸਪਤਾਲਾਂ ਤੇ ਸਕੂਲਾਂ-ਕਾਲਜਾਂ ਨੂੰ ਜੋੜਨ ਵਾਲੀ ਇਸ ਮੁੱਖ ਸੜਕ ਬਾਰੇ ਵਾਰ-ਵਾਰ ਭਰੋਸਾ ਮਿਲਣ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ। ਮੋਰਚੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਗਲੇ 5 ਦਿਨਾਂ ਵਿਚ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਛੇਵੇਂ ਦਿਨ ਤੋਂ ਇੱਥੇ ਪੱਕਾ ਮੋਰਚਾ ਲਗਾਇਆ ਜਾਵੇਗਾ ਤੇ ਐੱਸ.ਡੀ.ਐੱਮ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸੰਘਰਸ਼ ਨੂੰ ਸੀਤੋ ਰੋਡ ਸੰਘਰਸ਼ ਕਮੇਟੀ ਨੇ ਵੀ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਏਟਕ ਦੀ ਅਗਵਾਈ ’ਚ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਏ.ਐੱਲ.ਸੀ. ਨਾਲ ਮੁਲਾਕਾਤ
Ad Position 24