ਵਿਧਾਇਕ ਸਵਨਾ ਵਲੋਂ ਮਨੀਸ਼ ਸਿਸੋਦੀਆ ਨਾਲ ਮੀਟਿੰਗ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ
ਬੂਥ ਪੱਧਰੀ ਪਾਰਟੀ ਗਤੀਵਿਧੀਆਂ ਤੇ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਹੋਈ ਵਿਸਥਾਰਪੂਰਵਕ ਚਰਚਾ
ਫ਼ਾਜ਼ਿਲਕਾ, 25 ਸਤੰਬਰ(ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕੇ ਵਿਚ ਚੱਲ ਰਹੀਆਂ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਆ
ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ। ਅਜੀਤ ਤਸਵੀਰ
26-09-2026
ਫ਼ਾਜ਼ਿਲਕਾ, 25 ਸਤੰਬਰ(ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕੇ ਵਿਚ ਚੱਲ ਰਹੀਆਂ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵਿਧਾਇਕ ਸਵਨਾ ਨੇ ਫ਼ਾਜ਼ਿਲਕਾ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਬਾਰਡਰ ਇਲਾਕੇ ਦੇ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੇ ਅਹਿਮ ਮੁੱਦੇ ਨੂੰ ਵਿਸ਼ੇਸ਼ ਤੌਰ ’ਤੇ ਉਠਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਜਲਦੀ ਕਿਸਾਨਾਂ ਦੀ ਇਹ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਕੀਤੀ ਜਾ ਰਹੀ ਹੈ ਜਿਸ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਸਵਨਾ ਨੇ ਕਿਹਾ ਕਿ ਸਰਹੱਦੀ ਖੇਤਰ ਵਿਚ ਖੇਤੀਬਾੜੀ ਨੂੰ ਪ੍ਰਫੁੱਲਿਤ ਕਰਨ ਲਈ ਨਹਿਰੀ ਪਾਣੀ ਦੀ ਪਹੁੰਚ ਬਿਹਤਰ ਬਣਾਉਣ, ਖ਼ਰਾਬ ਹੋਏ ਰਸਤਿਆਂ ਤੇ ਕੰਢਿਆਂ ਦੀ ਮੁਰੰਮਤ ਕਰਨ ਤੇ ਬਿਜਲੀ ਸਪਲਾਈ ਵਿਚ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।