26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਚੌਕੀਦਾਰ ’ਤੇ ਹਮਲਾ ਕਰਨ ਵਾਲੇ 3 ਮੁਲਜ਼ਮ ਕੁੱਝ ਘੰਟਿਆਂ ’ਚ ਕਾਬੂ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਵੀ ਬਰਾਮਦ, 4 ਹੋਰ ਸਾਥੀਆਂ ਦੀ ਭਾਲ ਜਾਰੀ

ਫ਼ਾਜ਼ਿਲਕਾ, 25 ਸਤੰਬਰ (ਅਮਰਜੀਤ ਸ਼ਰਮਾ)- ਫ਼ਾਜ਼ਿਲਕਾ ਪੁਲਿਸ ਨੇ ਘੰਟਾਘਰ ਚੌਂਕ ਨੇੜੇ ਕੱਪੜਾ ਮਾਰਕੀਟ ਵਿਚ ਰਾਤ ਸਮੇਂ ਚੌਕੀਦਾਰ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੀ ਵਾਰਦਾਤ ਨੂੰ ਕੁੱਝ ਹੀ ਘੰਟਿਆਂ ਅੰਦਰ ਟਰੇਸ ਕਰਦਿਆਂ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਵਾਰਦਾਤ ਲਈ ਵਰਤਿਆ ਗਿਆ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਦਕਿ ਮਾਮਲੇ ਵਿਚ ਨਾਮਜ਼ਦ 4 ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Ad Position 21
No active advertisement
ਫ਼ਾਜ਼ਿਲਕਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਤੇ ਹੋਰ ਪੁਲਿਸ ਅਧਿਕਾਰੀ। (ਸੱਜੇ ) ਫ਼ੜੇ ਗਏ ਕਥਿਤ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰਾਂ-ਅਮਰਜੀਤ ਸ਼ਰਮਾ 26-09-2026
ਫ਼ਾਜ਼ਿਲਕਾ, 25 ਸਤੰਬਰ (ਅਮਰਜੀਤ ਸ਼ਰਮਾ)- ਫ਼ਾਜ਼ਿਲਕਾ ਪੁਲਿਸ ਨੇ ਘੰਟਾਘਰ ਚੌਂਕ ਨੇੜੇ ਕੱਪੜਾ ਮਾਰਕੀਟ ਵਿਚ ਰਾਤ ਸਮੇਂ ਚੌਕੀਦਾਰ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੀ ਵਾਰਦਾਤ ਨੂੰ ਕੁੱਝ ਹੀ ਘੰਟਿਆਂ ਅੰਦਰ ਟਰੇਸ ਕਰਦਿਆਂ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਵਾਰਦਾਤ ਲਈ ਵਰਤਿਆ ਗਿਆ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਦਕਿ ਮਾਮਲੇ ਵਿਚ ਨਾਮਜ਼ਦ 4 ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਿਕ 23 ਸਤੰਬਰ ਦੀ ਰਾਤ ਕਰੀਬ 11:30 ਵਜੇ ਘੰਟਾਘਰ ਚੌਕ ਨੇੜੇ ਕੱਪੜਾ ਮਾਰਕੀਟ ਵਿਚ ਚੌਕੀਦਾਰ ਪਾਲਾ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਕੌੜਿਆਂ ਵਾਲੀ ’ਤੇ ਕੁੱਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ ਫ਼ਾਜ਼ਿਲਕਾ ਵਿਖੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਮੁੱਖ ਅਫ਼ਸਰ ਥਾਣਾ ਸਿਟੀ ਫ਼ਾਜ਼ਿਲਕਾ ਦੀ ਨਿਗਰਾਨੀ ਹੇਠ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਤਕਨੀਕੀ ਤੇ ਮਨੁੱਖੀ ਸੂਚਨਾ ਦੇ ਆਧਾਰ ’ਤੇ ਜਾਂਚ ਕੀਤੀ ਗਈ। ਪੁਲਿਸ ਨੇ ਵਾਰਦਾਤ ਵਿਚ ਸ਼ਾਮਲ ਕੁੱਲ 7 ਵਿਅਕਤੀਆਂ ਨੂੰ ਟਰੇਸ ਕਰ ਲਿਆ ਹੈ ਜਿਨ੍ਹਾਂ ਵਿਚੋਂ 3 ਮੁੱਖ ਮੁਲਜ਼ਮਾਂ ਨੂੰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਅਜੇਪਾਲ ਸਿੰਘ ਉਰਫ਼ ਵਿਕੀ ਪੁੱਤਰ ਜਸਵਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਹਾਲ ਵਾਸੀ ਕੌੜਿਆਂ ਵਾਲੀ, ਮਨੀਸ਼ ਪੁੱਤਰ ਅਮਰਜੀਤ ਸਿੰਘ ਵਾਸੀ ਕੌੜਿਆਂ ਵਾਲੀ ਤੇ ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੁੱਤਰ ਬਿੱਟੂ ਸਿੰਘ ਵਾਸੀ ਵਣ ਵਾਲਾ ਵਜੋਂ ਹੋਈ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਜ਼ਖ਼ਮੀ ਪਾਲਾ ਸਿੰਘ ਤੇ ਨਵਜੋਤ ਸਿੰਘ ਉਰਫ਼ ਅਰਸ਼ ਵਾਸੀ ਕੌੜਿਆਂ ਵਾਲੀ ਗੁਆਂਢੀ ਹਨ ਤੇ ਕੁੱਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਝਗੜਾ ਹੋਇਆ ਸੀ। ਪੁਲਿਸ ਮੁਤਾਬਿਕ ਇਸੇ ਰੰਜਸ਼ ਦੇ ਚੱਲਦਿਆਂ ਪਾਲਾ ਸਿੰਘ ’ਤੇ ਹਮਲਾ ਕੀਤਾ ਗਿਆ। ਮਾਮਲੇ ਵਿਚ ਨਵਜੋਤ ਸਿੰਘ ਉਰਫ਼ ਅਰਸ਼, ਮਨੀਸ਼ ਸਿੰਘ, ਗੱਗੂ ਸਿੰਘ ਤੇ ਪ੍ਰਭੂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਜਾਰੀ ਹੈ। ਮਾਮਲੇ ਦੀ ਅਗਲੇਰੀ ਜਾਂਚ ਅਮਲ ਵਿਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ਮਨੀਸ਼ ਸਿਸੋਦੀਆ ਨਾਲ ਮੀਟਿੰਗ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ ਬੂਥ ਪ...
Ad Position 24