26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਲਾਪਰਵਾਹੀ ਨਾਲ ਗੱਡੀ ਚਲਾ ਕੇ 2 ਜਣਿਆਂ ਨੂੰ ਜ਼ਖਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਮਨ ਪੁੱਤਰ ਸਾਹਿਲ ਕੁਮਾਰ ਵਾਸੀ ਮੰਡੀ ਲਾਧੂਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 6 ਸਤੰਬਰ ਨੂੰ ਸ਼ਾਮ ਸਮੇਂ ਉਹ ਆਪਣੇ ਦੋਸਤ ਅਭੀ ਕੰਬੋਜ ਨਾਲ ਮੋਟਰਸਾਈਕਲ ਪਲਟੀਨਾ ’ਤੇ ਸਵਾਰ ਹੋ ਕੇ ਫ਼ਾਜ਼ਿਲਕਾ ਤੋਂ ਮੰਡੀ ਲਾਧੂਕਾ ਆਪਣੇ ਘਰ ਨੂੰ ਜਾ ਰਹੇ ਸੀ।

Ad Position 21
No active advertisement
ਅਜੀਤ ਡੈਸਕ 26-09-2026
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਮਨ ਪੁੱਤਰ ਸਾਹਿਲ ਕੁਮਾਰ ਵਾਸੀ ਮੰਡੀ ਲਾਧੂਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 6 ਸਤੰਬਰ ਨੂੰ ਸ਼ਾਮ ਸਮੇਂ ਉਹ ਆਪਣੇ ਦੋਸਤ ਅਭੀ ਕੰਬੋਜ ਨਾਲ ਮੋਟਰਸਾਈਕਲ ਪਲਟੀਨਾ ’ਤੇ ਸਵਾਰ ਹੋ ਕੇ ਫ਼ਾਜ਼ਿਲਕਾ ਤੋਂ ਮੰਡੀ ਲਾਧੂਕਾ ਆਪਣੇ ਘਰ ਨੂੰ ਜਾ ਰਹੇ ਸੀ। ਜਦੋਂ ਉਹ ਭਾਰਤ ਪੈਟਰੋਲ ਪੰਪ ਮੰਡੀ ਲਾਧੂਕਾ ਨੇੜੇ ਪੁੱਜੇ ਤਾਂ ਗੁਰਦੇਵ ਸਿੰਘ ਉਰਫ਼ ਦੇਬੂ ਮਾਸਟਰ ਵਾਸੀ ਫ਼ਤਿਹਗੜ੍ਹ ਨੇ ਆਪਣੀ ਬਰੀਜ਼ਾ ਗੱਡੀ ਗ਼ਲਤ ਸਾਈਡ ਤੋਂ ਲਿਆ ਕੇ ਬੜੀ ਲਾਪਰਵਾਹੀ ਤੇ ਤੇਜ਼ ਰਫ਼ਤਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰੀ ਜਿਸ ਨਾਲ ਉਹ ਹੇਠਾਂ ਡਿਗ ਗਏ ਤੇ ਦੋਨਾਂ ਦੀ ਇਕ-ਇਕ ਲੱਤ ਟੁੱਟ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਸਬ-ਡਿਵੀਜ਼ਨ ਦਫ਼ਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਬੇਕਰੀਆਂ ਦੀ ਚੈਕਿੰਗ, ਸਫ਼ਾਈ ’ਚ ਕਮੀ ’ਤੇ ਕੱਟੇ ਚਲਾਨ
Ad Position 24