ਮਾਰਕੀਟ ਕਮੇਟੀ ਤੇ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨਾਂ ਦੀ ਤਾਜਪੋਸ਼ੀ ’ਚ ਪੁੱਜੇ ਸੰਦੀਪ ਸਿੰਘ ਭੱਟੀ
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਨਵ-ਨਿਯੁਕਤ ਚੇਅਰਮੈਨ ਅਮਿਤ ਰਿਣਵਾ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੁਲ ਨਾਗਪਾਲ ਦੇ ਤਾਜਪੋਸ਼ੀ ਸਮਾਗਮ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਫ਼ਾਜ਼ਿਲਕਾ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਦੋਵਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਤੇ ਸਫਲ ਕਾਰਜਕਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਨਵ-ਨਿਯੁਕਤ ਚੇਅਰਮੈਨ ਅਮਿਤ ਰਿਣਵਾ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੁਲ ਨਾਗਪਾਲ ਦੇ ਤਾਜਪੋਸ਼ੀ ਸਮਾਗਮ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਫ਼ਾਜ਼ਿਲਕਾ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਦੋਵਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਤੇ ਸਫਲ ਕਾਰਜਕਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਮਾਰਕੀਟ ਕਮੇਟੀ ਕਿਸਾਨਾਂ ਤੇ ਵਪਾਰੀਆਂ ਤੇ ਇੰਪਰੂਵਮੈਂਟ ਟਰੱਸਟ ਸ਼ਹਿਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋਵੇਂ ਆਗੂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਂਦਿਆਂ ਖੇਤਰ ਦੇ ਵਿਕਾਸ ਅਤੇ ਲੋਕ ਹਿਤ ਦੇ ਕਾਰਜਾਂ ਨੂੰ ਤੇਜ਼ੀ ਦੇਣਗੇ।