26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੋਪੀਚੰਦ ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ

ਅਬੋਹਰ, 26 ਸਤੰਬਰ (ਸੁਖਜੀਤ ਸਿੰਘ ਬਰਾੜ)- ਗੋਪੀਚੰਦ ਆਰਿਆ ਮਹਿਲਾ ਕਾਲਜ, ਅਬੋਹਰ ਵਿਖੇ ਰੈੱਡ ਰਿਬਨ ਕਲੱਬ, ਐਨ. ਐੱਸ.

Ad Position 21
No active advertisement
ਅਜੀਤ ਡੈਸਕ 27-09-2026
ਅਬੋਹਰ, 26 ਸਤੰਬਰ (ਸੁਖਜੀਤ ਸਿੰਘ ਬਰਾੜ)- ਗੋਪੀਚੰਦ ਆਰਿਆ ਮਹਿਲਾ ਕਾਲਜ, ਅਬੋਹਰ ਵਿਖੇ ਰੈੱਡ ਰਿਬਨ ਕਲੱਬ, ਐਨ.ਐੱਸ.ਐੱਸ. ਯੂਨਿਟ ਤੇ ਇਤਿਹਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ‘ਵੁਮੈਨ ਸਟੱਡੀਜ਼ ਸੈਂਟਰ’ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ’ਚ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਸਮਾਜ ਸੇਵਾ ਤੇ ਮਾਨਵ ਭਲਾਈ ਦੇ ਕਾਰਜਾਂ ਨਾਲ ਜੋੜਨਾ ਸੀ। ਕੈਂਪ ਦੌਰਾਨ ਵਿਦਿਆਰਥਣਾਂ ਤੇ ਹੋਰਨਾਂ ਲੋਕਾਂ ਨੇ ਬੜੇ ਉਤਸ਼ਾਹ ਨਾਲ ਸਵੈ-ਇੱਛੁਕ ਖ਼ੂਨਦਾਨ ਕਰ ਕੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਈ। ਕੈਂਪ ਨੂੰ ਸਫਲ ਬਣਾਉਣ ਵਿਚ ਸਿਵਲ ਹਸਪਤਾਲ ਅਬੋਹਰ ਦੀ ਟੀਮ ਦਾ ਵਿਸ਼ੇਸ਼ ਯੋਗਦਾਨ ਰਿਹਾ। ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਖ਼ੂਨਦਾਨੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਂ ਸਰਸਵਤੀ ਇੰਸਟੀਚਿਊਟ ਕਾਲਜ ਵਿਖੇ ਨੈਸ਼ਨਲ ਫਾਰਮੇਸੀ ਹਫ਼ਤਾ ਮਨਾਇਆ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Ad Position 24