26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜੱਟ ਭਾਈਚਾਰਾ ਪੰਜਾਬ ਏਕਤਾ ਜਥੇਬੰਦੀ ਦੀ ਕੋਰ ਕਮੇਟੀ ਦੀ ਮੀਟਿੰਗ ’ਚ 11 ਮੁੱਖ ਮੰਗਾਂ ਸੰਬੰਧੀ ਮਤਾ ਪਾਸ

ਜਲਾਲਾਬਾਦ, 26 ਸਤੰਬਰ (ਜਤਿੰਦਰ ਪਾਲ ਸਿੰਘ)- ਜੱਟ ਭਾਈਚਾਰਾ ਪੰਜਾਬ ਏਕਤਾ ਜਥੇਬੰਦੀ ਦੀ ਕੋਰ ਕਮੇਟੀ ਦੀ ਇਕ ਅਹਿਮ ਮੀਟਿੰਗ ਬੀਤੇ ਦਿਨ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਦੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਹੋਈ। ਮੀਟਿੰਗ ਦੌਰਾਨ ਕੋਰ ਕਮੇਟੀ ਦੇ ਮੈਂਬਰਾਂ ਨੇ ਜੱਟ ਭਾਈਚਾਰੇ ਨਾਲ ਸਬੰਧਿਤ ਸਮਾਜਿਕ, ਆਰਥਿਕ, ਵਿੱਦਿਅਕ, ਰੋਜ਼ਗਾਰ ਤੇ ਕਿਸਾਨੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਤੇ ਸਰਬਸੰਮਤੀ ਨਾਲ 11 ਮੁੱਖ ਮੰਗਾਂ ਸੰਬੰਧੀ ਮਤਾ ਪਾਸ ਕੀਤਾ।

Ad Position 21
No active advertisement
ਮੀਟਿੰਗ ਵਿਚ ਹਾਜ਼ਰ ਜੱਟ ਭਾਈਚਾਰਾ ਪੰਜਾਬ ਏਕਤਾ ਜਥੇਬੰਦੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਪਤਵੰਤੇ। ਤਸਵੀਰ-ਜਤਿੰਦਰ ਪਾਲ ਸਿੰਘ 27-09-2026
ਜਲਾਲਾਬਾਦ, 26 ਸਤੰਬਰ (ਜਤਿੰਦਰ ਪਾਲ ਸਿੰਘ)- ਜੱਟ ਭਾਈਚਾਰਾ ਪੰਜਾਬ ਏਕਤਾ ਜਥੇਬੰਦੀ ਦੀ ਕੋਰ ਕਮੇਟੀ ਦੀ ਇਕ ਅਹਿਮ ਮੀਟਿੰਗ ਬੀਤੇ ਦਿਨ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਦੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਹੋਈ। ਮੀਟਿੰਗ ਦੌਰਾਨ ਕੋਰ ਕਮੇਟੀ ਦੇ ਮੈਂਬਰਾਂ ਨੇ ਜੱਟ ਭਾਈਚਾਰੇ ਨਾਲ ਸਬੰਧਿਤ ਸਮਾਜਿਕ, ਆਰਥਿਕ, ਵਿੱਦਿਅਕ, ਰੋਜ਼ਗਾਰ ਤੇ ਕਿਸਾਨੀ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਤੇ ਸਰਬਸੰਮਤੀ ਨਾਲ 11 ਮੁੱਖ ਮੰਗਾਂ ਸੰਬੰਧੀ ਮਤਾ ਪਾਸ ਕੀਤਾ। ਜਥੇਬੰਦੀ ਵਲੋਂ ਕਿਹਾ ਗਿਆ ਕਿ ਆਜ਼ਾਦੀ ਤੋਂ ਬਾਅਦ ਦੇ ਸਮੇਂ ਦੌਰਾਨ ਜੱਟ ਭਾਈਚਾਰੇ ਨਾਲ ਸਬੰਧਿਤ ਕਈ ਮੁੱਦਿਆਂ ਨੂੰ ਲੈ ਕੇ ਲਗਾਤਾਰ ਨੀਤੀਗਤ ਮੰਗਾਂ ਉੱਠਦੀਆਂ ਰਹੀਆਂ ਹਨ ਪਰ ਜਥੇਬੰਦੀ ਦੇ ਵਿਚਾਰ ਅਨੁਸਾਰ ਇਨ੍ਹਾਂ ਮੁੱਦਿਆਂ ਬਾਰੇ ਕੋਈ ਵਿਆਪਕ ਤੇ ਠੋਸ ਨੀਤੀਗਤ ਹੱਲ ਨਹੀਂ ਹੋਇਆ। ਕੋਰ ਕਮੇਟੀ ਵਲ਼ੋਂ ਫ਼ੈਸਲਾ ਕੀਤਾ ਗਿਆ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਪਹਿਲੇ ਪੜਾਅ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਬੰਧਿਤ ਐੱਸ.ਡੀ.ਐੱਮ. ਤੇ ਤਹਿਸੀਲ ਪੱਧਰੀ ਅਧਿਕਾਰੀਆਂ ਨੂੰ ਵੀ ਮੰਗ ਪੱਤਰ ਦੇਣ ਲਈ ਪ੍ਰਸ਼ਾਸਨਿਕ ਪ੍ਰਕਿਰਿਆ ਅਨੁਸਾਰ ਸੰਪਰਕ ਕੀਤਾ ਜਾਵੇਗਾ। ਜਥੇਬੰਦੀ ਵਲੋਂ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਨਾਲ ਸਬੰਧਿਤ ਕੇਂਦਰੀ ਸੰਸਦ ਮੈਂਬਰਾਂ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਜਨਰਲ ਸਕੱਤਰਾਂ, ਨੁਮਾਇੰਦਿਆਂ ਤੇ ਹੋਰ ਸਬੰਧਿਤ ਆਗੂਆਂ ਨਾਲ ਮੀਟਿੰਗ ਕਰਕੇ 11 ਮੰਗਾਂ ਤੋਂ ਜਾਣੂ ਕਰਵਾਇਆ ਜਾਵੇਗਾ ਤੇ ਉਨ੍ਹਾਂ ਕੋਲੋਂ ਇਨ੍ਹਾਂ ਮੰਗਾਂ ਸਬੰਧੀ ਆਪਣਾ ਪੱਖ ਸਰਕਾਰਾਂ ਦੇ ਸਾਹਮਣੇ ਰੱਖਣ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੋਰਨਾਂ ਮੰਗਾਂ ਦਾ ਜ਼ਿਕਰ ਕੀਤਾ ਗਿਆ। ਕੋਰ ਕਮੇਟੀ ਨੇ ਸਪਸ਼ਟ ਕੀਤਾ ਕਿ ਪਹਿਲੇ ਪੜਾਅ ਵਿਚ ਸਰਕਾਰਾਂ ਤੇ ਪ੍ਰਸ਼ਾਸਨ ਦੇ ਸਾਹਮਣੇ ਸੰਵਿਧਾਨਕ ਤੇ ਕਾਨੂੰਨੀ ਤਰੀਕੇ ਨਾਲ ਮੰਗਾਂ ਰੱਖੀਆਂ ਜਾਣਗੀਆਂ। ਜੇਕਰ ਆਉਣ ਵਾਲੇ ਸਮੇਂ ’ਚ ਇਨ੍ਹਾਂ ਮੰਗਾਂ ’ਤੇ ਕੋਈ ਢੁਕਵੀਂ ਕਾਰਵਾਈ ਨਾ ਹੋਈ ਤਾਂ ਜਥੇਬੰਦੀ ਦੀ ਕੋਰ ਕਮੇਟੀ ਅਗਲੀ ਰਣਨੀਤੀ ਬਾਰੇ ਵਿਚਾਰ ਕਰੇਗੀ। ਇਸ ਮੌਕੇ ਮਨਪ੍ਰੀਤ ਸਿੰਘ ਸੰਧੂ, ਸੂਬਾ ਮੀਤ ਪ੍ਰਧਾਨ ਬੀ.ਕੇ.ਯੂ ਕਾਦੀਆਂ, ਸੁਰਜੀਤ ਸਿੰਘ ਸੰਧੂ ਖੈਰੇ ਕੀ, ਰਣਜੋਧ ਸਿੰਘ ਮੋਕਲ, ਸਰਪੰਚ, ਸਵਰਨ ਸਿੰਘ ਮੋਕਲ, ਕੁਲਜੀਤ ਸਿੰਘ ਸੰਧੂ, ਕਮਲਪ੍ਰੀਤ ਸਿੰਘ ਸੰਧੂ, ਨੱਥਾ ਸਿੰਘ ਘਾਂਗਾ, ਗੁਰਦੀਪ ਸਿੰਘ ਵਿਰਕ, ਇਕਬਾਲ ਸਿੰਘ ਸੰਧੂ ਜੋਧਾ, ਜੱਜ ਸਿੰਘ ਸੰਧੂ ਜਲਾਲਾਬਾਦ, ਅਮਰਜੀਤ ਸਿੰਘ ਦਰੋਗ਼ਾ, ਲਾਡੀ ਖਹਿਰਾ ਜਲਾਲਾਬਾਦ ਅਤੇ ਸਤਵੰਤ ਸਿੰਘ ਸੰਧੂ ਮੁਰਕ ਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਤੋਂ ਅਗਲੀ ਖ਼ਬਰ ਮਾਂ ਸਰਸਵਤੀ ਇੰਸਟੀਚਿਊਟ ਕਾਲਜ ਵਿਖੇ ਨੈਸ਼ਨਲ ਫਾਰਮੇਸੀ ਹਫ਼ਤਾ ਮਨਾਇਆ
Ad Position 24