ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਤੋਂ
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਸਕੂਲ ਨੂੰ ਸ਼ਤਰੰਜ, ਸਾਫਟਬਾਲ ਅਤੇ ਬਾਕਸਿੰਗ ਮੁਕਾਬਲਿਆਂ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਸਕੂਲ ਨੂੰ ਸ਼ਤਰੰਜ, ਸਾਫਟਬਾਲ ਅਤੇ ਬਾਕਸਿੰਗ ਮੁਕਾਬਲਿਆਂ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਕੂਲ ਦੇ ਡੀ.ਪੀ. ਮੋਹਿਤ ਸਰ ਨੇ ਦੱਸਿਆ ਕਿ ਸ਼ਤਰੰਜ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਸਤੰਬਰ ਤੋਂ ਸ਼ੁਰੂ ਹੋਣਗੇ। 28 ਸਤੰਬਰ ਨੂੰ ਲੜਕਿਆਂ ਦੇ ਅੰਡਰ-14, ਅੰਡਰ-17 ਤੇ ਅੰਡਰ-21 ਵਰਗ ਦੇ ਮੁਕਾਬਲੇ ਹੋਣਗੇ। 30 ਸਤੰਬਰ ਨੂੰ ਲੜਕਿਆਂ ਦੇ 21-30 ਤੇ 31-40 ਸਾਲ ਵਰਗ ਦੇ ਨਾਲ-ਨਾਲ ਪੁਰਸ਼ਾਂ ਦੇ 41-50, 51-60, 61-70 ਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। 1 ਅਕਤੂਬਰ ਨੂੰ ਲੜਕੀਆਂ ਦੇ ਅੰਡਰ-14, ਅੰਡਰ-17 ਤੇ ਅੰਡਰ-21 ਵਰਗ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਸਾਫਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਤਹਿਤ 28 ਸਤੰਬਰ ਨੂੰ ਲੜਕਿਆਂ ਦੇ ਅੰਡਰ-14 ਤੇ ਅੰਡਰ-17, 29 ਸਤੰਬਰ ਨੂੰ ਲੜਕਿਆਂ ਦੇ ਅੰਡਰ-21, 21-30 ਤੇ 31-40 ਸਾਲ ਵਰਗ ਦੇ ਮੁਕਾਬਲੇ ਹੋਣਗੇ। 30 ਸਤੰਬਰ ਨੂੰ ਲੜਕੀਆਂ ਦੇ ਅੰਡਰ-14 ਤੇ ਅੰਡਰ-17 ਅਤੇ 1 ਅਕਤੂਬਰ ਨੂੰ ਲੜਕੀਆਂ ਦੇ ਅੰਡਰ-21, 21-30 ਤੇ 31-40 ਸਾਲ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ 2 ਅਕਤੂਬਰ ਨੂੰ ਲੜਕਿਆਂ ਦੇ ਅੰਡਰ-14, ਅੰਡਰ-17 , ਅੰਡਰ-21, 21-30 ਤੇ 31-40 ਸਾਲ ਵਰਗ ਦੇ ਬਾਕਸਿੰਗ ਮੁਕਾਬਲੇ ਜਦਕਿ 3 ਅਕਤੂਬਰ ਨੂੰ ਲੜਕੀਆਂ ਦੇ ਅੰਡਰ-14, ਅੰਡਰ-17, ਅੰਡਰ-21, 21-30 ਤੇ 31-40 ਸਾਲ ਵਰਗ ਦੇ ਬਾਕਸਿੰਗ ਮੁਕਾਬਲੇ ਵੀ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਏ ਜਾਣਗੇ। ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਸਕੂਲ ਨੂੰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਮਿਲਣ ’ਤੇ ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ, ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਤੇ ਜ਼ਿਲ੍ਹਾ ਖੇਡ ਅਧਿਕਾਰੀ ਦਾ ਧੰਨਵਾਦ ਕੀਤਾ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਖੇਡ ਮੁਕਾਬਲਿਆਂ ਨੂੰ ਲੈ ਕੇ ਸਕੂਲ ਵਿਚ ਤਿਆਰੀਆਂ ਜ਼ੋਰਾਂ ’ਤੇ ਹਨ।