26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅਕਾਲ ਅਕੈਡਮੀ ਥੇਹ ਕਲੰਦਰ ’ਚ ਕਰਵਾਇਆ ਅੰਮ੍ਰਿਤ ਸੰਚਾਰ

ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ, ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਨੇ ਬੜੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 27-09-2026
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ, ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਨੇ ਬੜੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਪਵਿੱਤਰ ਮੌਕੇ ਵਿਦਿਆਰਥੀਆਂ ਨੇ ਅੰਮ੍ਰਿਤ ਪਾਨ ਕੀਤਾ ਤੇ ਗੁਰਮਤਿ ਮਾਰਗ ’ਤੇ ਚੱਲਦਿਆਂ ਜੀਵਨ ਬਤੀਤ ਕਰਨ ਦਾ ਦ੍ਰਿੜ੍ਹ ਸੰਕਲਪ ਲਿਆ। ਅਕਾਲ ਅਕੈਡਮੀ ਥੇਹ ਕਲੰਦਰ ਦੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਅੰਮ੍ਰਿਤ ਛਕਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸੰਤ ਬਾਬਾ ਇਕਬਾਲ ਸਿੰਘ ਦਾ ਸਾਰਾ ਜੀਵਨ ਨਿਸ਼ਕਾਮ ਸੇਵਾ, ਸਿਮਰਨ, ਉੱਚ ਸਿੱਖਿਆ ਤੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਿਤ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਅਮੋਲਕ ਸਿੱਖਿਆਵਾਂ ਧਾਰਨ ਕਰਨ ਤੇ ਚਰਿੱਤਰ ਨਿਰਮਾਣ ਦੇ ਨਾਲ-ਨਾਲ ਸੇਵਾ ਤੇ ਸਿਮਰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਵਲੋਂ ਆਸਿਫ਼ਵਾਲਾ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ
Ad Position 24