ਕੁੱਟਮਾਰ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਕੁੱਟਮਾਰ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਵਿੰਦਰ ਕੌਰ ਪੁੱਤਰੀ ਪ੍ਰਕਾਸ਼ ਸਿੰਘ ਵਾਸੀ ਚੱਕ ਸੜੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੀ ਭੈਣ ਦੇ ਘਰੋਂ ਖੇਤਾਂ ਵੱਲ ਜਾ ਰਹੀ ਸੀ ਤਾਂ ਉਸ ਦਾ ਭਰਾ ਦੌੜ ਕੇ ਆਇਆ ਤੇ ਦੱਸਿਆ ਕਿ ਕੁੱਝ ਵਿਅਕਤੀ ਉਸ ਨੂੰ ਗਾਲ੍ਹਾਂ ਕੱਢ ਰਹੇ ਹਨ।
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਕੁੱਟਮਾਰ ਕਰਨ ਵਾਲੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਵਿੰਦਰ ਕੌਰ ਪੁੱਤਰੀ ਪ੍ਰਕਾਸ਼ ਸਿੰਘ ਵਾਸੀ ਚੱਕ ਸੜੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੀ ਭੈਣ ਦੇ ਘਰੋਂ ਖੇਤਾਂ ਵੱਲ ਜਾ ਰਹੀ ਸੀ ਤਾਂ ਉਸ ਦਾ ਭਰਾ ਦੌੜ ਕੇ ਆਇਆ ਤੇ ਦੱਸਿਆ ਕਿ ਕੁੱਝ ਵਿਅਕਤੀ ਉਸ ਨੂੰ ਗਾਲ੍ਹਾਂ ਕੱਢ ਰਹੇ ਹਨ। ਜਦੋਂ ਉਹ ਵੀਡੀਓ ਬਣਾਉਣ ਲੱਗੀ ਤਾਂ ਗੁਰਜੰਟ ਸਿੰਘ ਪੁੱਤਰ ਮੱਖਣ ਸਿੰਘ, ਮੱਖਣ ਸਿੰਘ ਪੁੱਤਰ ਗੋਮਾ ਸਿੰਘ, ਕਾਲਾ ਸਿੰਘ ਪੁੱਤਰ ਗੋਮਾ ਸਿੰਘ, ਸੰਦੀਪ ਸਿੰਘ ਪੁੱਤਰ ਮੱਖਣ ਸਿੰਘ, ਰਜਿੰਦਰ ਸਿੰਘ ਪੁੱਤਰ ਮੱਖਣ ਸਿੰਘ, ਹਰਬੰਸ ਸਿੰਘ ਪੁੱਤਰ ਕਾਲਾ ਸਿੰਘ, ਕੁਸ਼ੱਲਿਆ ਬਾਈ ਪਤਨੀ ਕਾਲਾ ਸਿੰਘ, ਪਰਵਿੰਦਰ ਕੌਰ ਪਤਨੀ ਗੁਰਜੰਟ ਸਿੰਘ, ਸਤਵਿੰਦਰ ਸਿੰਘ ਪੁੱਤਰ ਵੀਰ ਸਿੰਘ ਤੇ ਬਲਵਿੰਦਰ ਸਿੰਘ ਪੁੱਤਰ ਵੀਰ ਸਿੰਘ ਵਾਸੀ ਚੱਕ ਸੜੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।