ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਨੇ ਐੱਸ.ਡੀ.ਐਮ. ਨਾਲ ਕੀਤਾ ਵਿਚਾਰ-ਵਟਾਂਦਰਾ
ਜਲਾਲਾਬਾਦ, 26 ਸਤੰਬਰ (ਜਸਕਰਨ ਸਿੰਘ ਤਨੇਜਾ)- ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਜਲਾਲਾਬਾਦ ਦੇ ਪ੍ਰਧਾਨ ਮਨਜੀਤ ਸਿੰਘ (ਜੱਜ ਦਰਗਨ) ਵਲੋਂ ਐੱਸ. ਡੀ.
ਜਲਾਲਾਬਾਦ, 26 ਸਤੰਬਰ (ਜਸਕਰਨ ਸਿੰਘ ਤਨੇਜਾ)- ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਜਲਾਲਾਬਾਦ ਦੇ ਪ੍ਰਧਾਨ ਮਨਜੀਤ ਸਿੰਘ (ਜੱਜ ਦਰਗਨ) ਵਲੋਂ ਐੱਸ.ਡੀ.ਐਮ. ਨਾਲ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਝੋਨੇ ਦੇ ਸੀਜ਼ਨ ਨਾਲ ਸਬੰਧਿਤ ਤਿਆਰੀਆਂ ਤੇ ਮੰਡੀ ’ਚ ਆੜ੍ਹਤੀਆਂ ਨੂੰ ਆਉਣ ਵਾਲੀਆਂ ਸੰਭਾਵਿਤ ਸਮੱਸਿਆਵਾਂ ਸੰਬੰਧੀ ਗੱਲਬਾਤ ਕੀਤੀ ਗਈ। ਮਨਜੀਤ ਸਿੰਘ (ਜੱਜ ਦਰਗਨ) ਨੇ ਝੋਨੇ ਦੇ ਸੀਜ਼ਨ ਦੌਰਾਨ ਮੰਡੀ ਵਿਚ ਸੁਚਾਰੂ ਢੰਗ ਨਾਲ ਕੰਮਕਾਜ ਚਲਾਉਣ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਲੋਂ ਮੰਡੀ ਪ੍ਰਬੰਧਾਂ ਨਾਲ ਸਬੰਧਿਤ ਮਾਮਲਿਆਂ ਨੂੰ ਵੀ ਐੱਸ.ਡੀ.ਐਮ ਦੇ ਧਿਆਨ ਵਿਚ ਲਿਆਂਦਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਿੰਟਾ ਚੁੱਘ ਵੀ ਹਾਜ਼ਰ ਸਨ।