ਪਿੰਡ ਮੁੰਬੇਕੇ ’ਚ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ, 15 ਪਰਿਵਾਰ ‘ਆਪ’ ਵਿਚ ਹੋਏ ਸ਼ਾਮਿਲ
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਮੁੰਬੇਕੇ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਖੇਡ ਸਮਗਰੀ ਵੰਡਦਿਆਂ ਐਲਾਨ ਕੀਤਾ ਕਿ ਫ਼ਾਜ਼ਿਲਕਾ ਹਲਕੇ ਦੇ ਕਿਸੇ ਵੀ ਨੌਜਵਾਨ ਜਾਂ ਸਪੋਰਟਸ ਕਲੱਬ ਨੂੰ ਖੇਡ ਸਮਾਨ ਦੀ ਲੋੜ ਹੋਵੇ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਮੁੰਬੇਕੇ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਖੇਡ ਸਮਗਰੀ ਵੰਡਦਿਆਂ ਐਲਾਨ ਕੀਤਾ ਕਿ ਫ਼ਾਜ਼ਿਲਕਾ ਹਲਕੇ ਦੇ ਕਿਸੇ ਵੀ ਨੌਜਵਾਨ ਜਾਂ ਸਪੋਰਟਸ ਕਲੱਬ ਨੂੰ ਖੇਡ ਸਮਾਨ ਦੀ ਲੋੜ ਹੋਵੇ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸੇ ਦੌਰਾਨ ਪਿੰਡ ਮੁੰਬੇਕੇ ਦੇ 15 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੰਦੀਪ ਭੱਟੀ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸੁਆਗਤ ਕਰਦਿਆਂ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।