ਬੱਚਿਆਂ ਦੇ ਚੰਗੇ ਸਿਹਤ ਅਤੇ ਸੁਨਹਿਰੇ ਭਵਿੱਖ ਲਈ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਾਡੀ ਜ਼ਿੰਮੇਵਾਰੀ- ਸੰਦੀਪ ਭੱਟੀ
ਸਰਕਾਰੀ ਸਕੂਲ ਮੁਹਾਰ ਸੋਨਾ ਵਿਖੇ ਲਗਵਾਇਆ ਗਿਆ ਆਰ.ਓ.ਸਿਸਟਮ
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਸਿਹਤ ਸੰਭਾਲ ਅਤੇ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਸਕੂਲ ਵਿਚ ਇਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਵਲੋਂ ਸਕੂਲੀ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਨੂੰ ਆਰ.
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਸਿਹਤ ਸੰਭਾਲ ਅਤੇ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਸਕੂਲ ਵਿਚ ਇਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਵਲੋਂ ਸਕੂਲੀ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਨੂੰ ਆਰ.ਓ.ਸਿਸਟਮ ਭੇਟ ਕੀਤਾ ਗਿਆ। ਆਰ.ਓ.ਸਿਸਟਮ ਦਾ ਉਦਘਾਟਨ ਕਰਨ ਉਪਰੰਤ ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਬੱਚਿਆਂ ਦੇ ਚੰਗੇ ਭਵਿੱਖ ਅਤੇ ਬਿਹਤਰ ਸਿਹਤ ਲਈ ਸਾਫ਼ ਪਾਣੀ ਬਹੁਤ ਜ਼ਰੂਰੀ ਹੈ। ਗੰਦੇ ਪਾਣੀ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਰਹਿੰਦਾ ਹੈ, ਇਸ ਲਈ ਹਰ ਸਕੂਲ ਵਿਚ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਾਡੀ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਸ਼ਲਾਘਾਯੋਗ ਉਪਰਾਲੇ ਲਈ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਵਲੋਂ ਸੰਦੀਪ ਸਿੰਘ ਭੱਟੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼, ਪਿੰਡ ਦੇ ਪਤਵੰਤੇ ਅਤੇ ਬੱਚੇ ਹਾਜ਼ਰ ਸਨ।