28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਮੁਹਿੰਮ

ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਦੀ ਸੰਭਾਲ ਲਈ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਤਹਿਤ ਪਿੰਡ ਵਾਸੀਆਂ ਨੂੰ ਪਲਾਸਟਿਕ ਦੇ ਡਿਸਪੋਜ਼ੇਬਲ ਸਾਮਾਨ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਮੁਹਿੰਮ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਪਲਾਸਟਿਕ ਦੇ ਕੱਪ, ਪਲੇਟਾਂ ਤੇ ਹੋਰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ ਤੇ ਇਸ ਦੀ ਥਾਂ ਵਾਤਾਵਰਨ-ਪੱਖੀ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਦੀ ਸੰਭਾਲ ਲਈ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਤਹਿਤ ਪਿੰਡ ਵਾਸੀਆਂ ਨੂੰ ਪਲਾਸਟਿਕ ਦੇ ਡਿਸਪੋਜ਼ੇਬਲ ਸਾਮਾਨ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਮੁਹਿੰਮ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਪਲਾਸਟਿਕ ਦੇ ਕੱਪ, ਪਲੇਟਾਂ ਤੇ ਹੋਰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ ਤੇ ਇਸ ਦੀ ਥਾਂ ਵਾਤਾਵਰਨ-ਪੱਖੀ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਦੱਸਿਆ ਕਿ ਗੰਨੇ ਦੀ ਰਹਿੰਦ-ਖੂੰਹਦ ਤੇ ਝੋਨੇ ਦੀ ਪਰਾਲੀ ਤੋਂ ਬਣੇ ਬਾਇਓਡੀਗ੍ਰੇਡੇਬਲ ਉਤਪਾਦ ਪਲਾਸਟਿਕ ਦਾ ਸਭ ਤੋਂ ਵਧੀਆ ਵਿਕਲਪ ਹਨ। ਇਹ ਉਤਪਾਦ ਕੁਦਰਤੀ ਤੌਰ ’ਤੇ ਮਿੱਟੀ ਵਿਚ ਰਲ ਜਾਂਦੇ ਹਨ, ਜਿਸ ਨਾਲ ਕੂੜੇ ਦੀ ਸਮੱਸਿਆ ਘਟਦੀ ਹੈ ਤੇ ਵਾਤਾਵਰਨ ਦੀ ਰੱਖਿਆ ਹੁੰਦੀ ਹੈ। ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਪਲਾਸਟਿਕ ਨੂੰ ਖੁੱਲ੍ਹੇ ਵਿਚ ਸੁੱਟਣ ਜਾਂ ਸਾੜਨ ਤੋਂ ਪਰਹੇਜ਼ ਕਰਨ ਅਤੇ ਗਿੱਲੇ ’ਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਦੀ ਅਪੀਲ ਕੀਤੀ। ਜਾਗਰੂਕਤਾ ਮੁਹਿੰਮ ਵਿਚ ਭਾਰਤੀ ਏਅਰਟੈੱਲ ਫਾਊਂਡੇਸ਼ਨ ਵਲੋਂ ਵਿਸ਼ੇਸ਼ ਅਤੇ ਮਹੱਤਵਪੂਰਨ ਸਹਿਯੋਗ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਨੇ ਵਿਦਿਆਰਥੀਆਂ ਦੀ ਇਸ ਨਿਵੇਕਲੀ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਦੇ ਸ਼ਾਨਦਾਰ ਨਤੀਜੇ ਨੇ ਵਧਾਇਆ ਡੀ.ਏ.ਵੀ. ਕਾਲਜ ਫ਼ਾਜ਼ਿਲਕਾ ਦਾ ਮਾਣ ਅਗਲੀ ਖ਼ਬਰ ਪਿੰਡ ਨਵਾਂ ਸਿਵਾਨਾ ਕਬੱਡੀ ਟੂਰਨਾਮੈਂਟ ’ਚ ਖਿਡਾਰੀਆਂ ਨੂੰ ਰਾਣਾ ਜਮਾਲਕੇ ਨੇ ਟਰਾਫ਼ੀਆਂ ਤੇ ਨਕਦ ਇਨਾਮ ਦੇ ਕੇ ਕੀਤਾ ਸਨਮਾਨ...
Ad Position 24