ਆਪਸੀ ਰੰਜਿਸ਼ ਕਾਰਨ ਘਟਨਾ ਨੂੰ ਦਿੱਤਾ ਗਿਆ ਅੰਜਾਮ- ਜ਼ਿਲ੍ਹਾ ਪੁਲਿਸ ਮੁਖੀ
ਅਬੋਹਰ, 28 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਦੇ ਸੰਤ ਨਗਰ ਵਿਖੇ ਗੋਲੀਬਾਰੀ ਦੀ ਘਟਨਾ ਵਿਚ ਜ਼ਖਮੀ ਹੋਏ 1 ਵਿਅਕਤੀ ਦੇ ਮਾਮਲੇ ਵਿਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦ ਕਿ ਇਸ ਦੌਰਾਨ ਪੁਲਿਸ ਪਾਰਟੀ ’ਤੇ ਹਮਲਾ ਕਰਨ ਦੇ ਦੋਸ਼ ਵਿਚ ਸ਼ੱਕੀ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਸੰਤ ਨਗਰ ਘਟਨਾ ਸਬੰਧੀ ਵੀ ਪੁਲਿਸ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਤਿੰਨ ਵਿਅਕਤੀਆਂ ਨੂੰ ਉਕਤ ਮਾਮਲੇ ਵਿਚ ਨਾਮਜ਼ਦ ਕੀਤਾ ਹੈ।
ਅ
ਅਬੋਹਰ ਦੇ ਐੱਸ.ਪੀ. ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਡੀ.ਐੱਸ.ਪੀ. ਹਰੀਸ਼ ਕੁਮਾਰ ਨਾਲ ਹਾਜ਼ਰ ਪੁਲਿਸ ਪਾਰਟੀ। ਤਸਵੀਰ- ਤੇਜਿੰਦਰ ਸਿੰਘ ਖ਼ਾਲਸਾ
29-09-2026
ਅਬੋਹਰ, 28 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਦੇ ਸੰਤ ਨਗਰ ਵਿਖੇ ਗੋਲੀਬਾਰੀ ਦੀ ਘਟਨਾ ਵਿਚ ਜ਼ਖਮੀ ਹੋਏ 1 ਵਿਅਕਤੀ ਦੇ ਮਾਮਲੇ ਵਿਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦ ਕਿ ਇਸ ਦੌਰਾਨ ਪੁਲਿਸ ਪਾਰਟੀ ’ਤੇ ਹਮਲਾ ਕਰਨ ਦੇ ਦੋਸ਼ ਵਿਚ ਸ਼ੱਕੀ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਸੰਤ ਨਗਰ ਘਟਨਾ ਸਬੰਧੀ ਵੀ ਪੁਲਿਸ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਤਿੰਨ ਵਿਅਕਤੀਆਂ ਨੂੰ ਉਕਤ ਮਾਮਲੇ ਵਿਚ ਨਾਮਜ਼ਦ ਕੀਤਾ ਹੈ। ਇਸ ਸਬੰਧੀ ਅਬੋਹਰ ਦੇ ਐੱਸ.ਪੀ. ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸੰਤ ਨਗਰ ਅਬੋਹਰ ਦੀ ਘਟਨਾ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵਿਚ ਜ਼ਖ਼ਮੀ ਹੋਏ ਅਜੇ ਕੁਮਾਰ ਦਾ ਹਾਲੇ ਇਲਾਜ ਚੱਲ ਰਿਹਾ ਹੈ, ਜਿਸ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਕਤ ਘਟਨਾ ਆਪਸੀ ਰੰਜਸ਼ ਦੀ ਪ੍ਰਤੀਤ ਹੁੰਦੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮੁਕੱਦਮਾ ਥਾਣਾ ਸਿਟੀ 1 ਅਬੋਹਰ ਵਿਚ ਮਾਮਲਾ ਦਰਜ਼ ਕਰਦੇ ਹੋਏ ਸਾਗਰ ਨੇਪਾਲੀ ਪੁੱਤਰ ਭਾਰਤ ਬਹਾਦਰ ਵਾਸੀ ਪਟੇਲ ਨਗਰ ਅਬੋਹਰ, ਵਿਸ਼ਾਲ ਪਚਾਰ ਉਰਫ਼ ਬੌਕਸਰ ਵਾਸੀ ਅਬੋਹਰ ਤੇ ਗੌਤਮ ਧਾਤਰਵਾਲ ਪੁੱਤਰ ਸ਼ੰਕਰ ਕੁਮਾਰ ਵਾਸੀ ਗਣੇਸ਼ਗੜ੍ਹ (ਲਾਲਗੜ੍ਹ) ਸ਼੍ਰੀ ਗੰਗਾਨਗਰ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਤਹਿਤ ਪੁਲਿਸ ਵਲੋਂ ਕਿੱਲ੍ਹਿਆਂਵਾਲੀ ਚੌਕ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਪਾਰਟੀ ਨੂੰ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ ਜਿਨ੍ਹਾਂ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਮੋਟਰਸਾਈਕਲ ਨੂੰ ਫ਼ਾਜ਼ਿਲਕਾ ਵੱਲ ਭਜਾ ਲਿਆ। ਪੁਲਿਸ ਪਾਰਟੀ ਨੇ ਮੋਟਰਸਾਈਕਲ ਦਾ ਪਿੱਛਾ ਕੀਤਾ ਤਾਂ ਮੋਟਰਸਾਈਕਲ ਓਵਰ ਸਪੀਡ ਹੋਣ ਕਰਨ ਤਿਲਕ ਕੇ ਡਿਗ ਪਿਆ ਤੇ ਮੋਟਰਸਾਈਕਲ ਸਵਾਰਾਂ ਨੇ ਪੁਲਿਸ ਤੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਪੁਲਿਸ ਪਾਰਟੀ ਨੇ ਬਚਾਅ ਵਿਚ ਕਰੋਸ ਫਾਇਰ ਕੀਤੇ ਤਾਂ ਤਿੰਨਾਂ ਨੌਜਵਾਨਾਂ ਵਿਚੋਂ ਇਕ ਦੀ ਸੱਜੀ ਲੱਤ ’ਤੇ ਗੋਲੀ ਲੱਗੀ ਜਿਸ ਕਾਰਨ ਉਹ ਜ਼ਮੀਨ ‘ਤੇ ਡਿਗ ਗਿਆ ਅਤੇ ਉਸ ਦੇ ਸਾਥੀ ਹਨੇਰੇ ਦਾ ਫ਼ਾਇਦਾ ਚੁੱਕ ਕੇ ਭੱਜਣ ਵਿਚ ਕਾਮਯਾਬ ਹੋ ਗਏ। ਗੋਲੀ ਲੱਗਣ ਵਾਲੇ ਨੌਜਵਾਨ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ ਜਿਸ ਦੀ ਪਹਿਚਾਣ ਸੰਤ ਨਗਰ ਮਾਮਲੇ ਵਿਚ ਨਾਮਜ਼ਦ ਕੀਤੇ ਗੌਤਮ ਧਾਤਰਵਾਲ ਪੁੱਤਰ ਸ਼ੰਕਰ ਕੁਮਾਰ ਵਾਸੀ ਗਣੇਸ਼ਗੜ੍ਹ (ਲਾਲਗੜ੍ਹ) ਸ੍ਰੀ ਗੰਗਾਨਗਰ ਵਜੋਂ ਹੋਈ ਹੈ ਜਿਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਨੂੰ ਮੁੱਢਲੇ ਇਲਾਜ ਉਪਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੋਟਰਸਾਈਕਲ ’ਤੇ ਸਵਾਰ ਗੌਤਮ ਧਾਤਰਵਾਲ ਦੇ ਨਾਲ ਉਸ ਦੇ ਸਾਥੀ ਸਾਗਰ ਨੇਪਾਲੀ ਤੇ ਇਕ ਹੋਰ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਥਾਣਾ ਸਿਟੀ 1 ਵਿਚ ਦਰਜ ਕਰਕੇ ਫ਼ਰਾਰ ਹੋਏ ਵਿਅਕਤੀਆਂ ਦੀ ਭਾਲ ਵਿਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਅਬੋਹਰ ਸਣੇ ਦੇਸ਼ ਦੇ ਵੱਖ-ਵੱਖ ਥਾਣਿਆਂ ਵਿਚ ਕਈ ਅਪਰਾਧਿਕ ਮੁਕੱਦਮੇ ਦਰਜ ਹਨ ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ। ਇਸ ਮੌਕੇ ਡੀ.ਐੱਸ.ਪੀ ਅਬੋਹਰ ਹਰੀਸ਼ ਕੁਮਾਰ ਤੇ ਪੁਲਿਸ ਪਾਰਟੀ ਹਾਜ਼ਰ ਸੀ।