ਸੁਰੇਸ਼ ਸਤੀਜਾ ਬਣੇ ਸ਼੍ਰੋਮਣੀ ਅਕਾਲੀ ਦਲ ਉਦਯੋਗ ਤੇ ਵਪਾਰ ਵਿੰਗ ਪੰਜਾਬ ਦੇ ਜਨਰਲ ਸਕੱਤਰ
ਅਬੋਹਰ, 28 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਵਿਸਥਾਰ ਤਹਿਤ ਅਬੋਹਰ ਵਪਾਰ ਮੰਡਲ ਦੇ ਪ੍ਰਧਾਨ ਸੁਰੇਸ਼ ਸਤੀਜਾ ਨੂੰ ਉਦਯੋਗ ਤੇ ਵਪਾਰ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਪਾਰਟੀ ਪ੍ਰਧਾਨ ਸ.
ਸ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਨਵ-ਨਿਯੁਕਤ ਜਨਰਲ ਸਕੱਤਰ ਸੁਰੇਸ਼ ਸਤੀਜਾ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ। ਅਜੀਤ ਤਸਵੀਰ
29-09-2026
ਅਬੋਹਰ, 28 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਵਿਸਥਾਰ ਤਹਿਤ ਅਬੋਹਰ ਵਪਾਰ ਮੰਡਲ ਦੇ ਪ੍ਰਧਾਨ ਸੁਰੇਸ਼ ਸਤੀਜਾ ਨੂੰ ਉਦਯੋਗ ਤੇ ਵਪਾਰ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਨਾਲ ਉਦਯੋਗ ਤੇ ਵਪਾਰ ਵਿੰਗ ਦੇ ਸੂਬਾਈ ਪ੍ਰਧਾਨ ਐਨ.ਕੇ ਸ਼ਰਮਾ ਵਲੋਂ ਕੀਤੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਰੇਸ਼ ਸਤੀਜਾ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਤੀਜਾ ਨੇ ਕਿਹਾ ਕਿ ਪੰਜਾਬ ਦੀ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਵਿਚ ਵਪਾਰੀ ਤੇ ਉਦਯੋਗਪਤੀ ਵਰਗ ਦੀ ਅਹਿਮ ਭੂਮਿਕਾ ਹੈ। ਵਪਾਰ ਦੇ ਵਿਸਥਾਰ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੁੰਦੇ ਹਨ ਅਤੇ ਸੂਬੇ ਦੇ ਵਿਕਾਸ ਨੂੰ ਗਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਦਯੋਗ ਤੇ ਵਪਾਰ ਵਿੰਗ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਸਰਗਰਮੀ ਨਾਲ ਕੰਮ ਕਰੇਗਾ। ਸਤੀਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਦਯੋਗ ਤੇ ਵਪਾਰ ਵਿੰਗ ਦੇ ਸੂਬਾਈ ਪ੍ਰਧਾਨ ਐਨ.ਕੇ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ , ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਅਕਾਲੀ ਆਗੂ ਹਰਚਰਨ ਸਿੰਘ ਪੱਪੂ, ਰਾਜਿੰਦਰਪਾਲ ਸਿੰਘ ਬਰਾੜ, ਅਬੋਹਰ ਵਪਾਰ ਮੰਡਲ ਦੇ ਜਨਰਲ ਸਕੱਤਰ ਕ੍ਰਿਸ਼ਨ ਕੁਮਾਰ ਰੂਸੀ, ਸਰਕਲ ਪ੍ਰਧਾਨ ਅਜੀਤ ਸਿੰਘ ਰਿੰਕੂ, ਸਰਕਲ-2 ਦੇ ਪ੍ਰਧਾਨ ਸਾਹਿਲ ਛਾਬੜਾ, ਸਰਕਲ-3 ਦੇ ਪ੍ਰਧਾਨ ਪਟੇਲ ਘੁਲਾ, ਸੁਨੀਲ ਹਾਂਡਾ, ਗੁਰਦੀਪ ਛਾਬੜਾ, ਅਨਿਲ ਕੁਮਾਰ, ਹਲਕਾ ਬੱਲੂਆਣਾ ਦੇ ਇੰਚਾਰਜ ਵਿਨੋਦ ਮੇਘ, ਹਰਪਾਲ ਸਿੰਘ ਸੰਧੂ, ਰਵੀ ਅੱਚਾੜਿੱਕੀ, ਡਾ.ਹਰਗੋਬਿੰਦ, ਸੁਖਜਿੰਦਰ ਸਿੰਘ ਸੁੱਖਾ, ਅਜੈ ਬਿਸ਼ਨੋਈ, ਕਸ਼ਮੀਰੀ ਲਾਲ ਕੰਬੋਜ ਅਤੇ ਸੁਰਜੀਤ ਕੁਮਾਰ ਵੀ ਮੌਜੂਦ ਸਨ।