ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਕਾਬੂ
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਅਤੇ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲੱਲਾ ਬਸਤੀ ਦੇ ਬੈਕ ਸਾਈਡ ਸਮਾਧ ਤੋਂ ਥੋੜ੍ਹਾ ਅੱਗੇ ਖ਼ਾਲੀ ਪਏ ਫੜਾਂ ਕੋਲ ਪੁੱਜੀ ਤਾਂ ਮਨਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਢਾਣੀ ਫੂਲਾ ਸਿੰਘ ਬੈਠਾ ਦਿਖਾਈ ਦਿੱਤਾ।
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਅਤੇ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲੱਲਾ ਬਸਤੀ ਦੇ ਬੈਕ ਸਾਈਡ ਸਮਾਧ ਤੋਂ ਥੋੜ੍ਹਾ ਅੱਗੇ ਖ਼ਾਲੀ ਪਏ ਫੜਾਂ ਕੋਲ ਪੁੱਜੀ ਤਾਂ ਮਨਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਢਾਣੀ ਫੂਲਾ ਸਿੰਘ ਬੈਠਾ ਦਿਖਾਈ ਦਿੱਤਾ। ਪੁਲਿਸ ਵਲੋਂ ਕਾਬੂ ਕਰਨ ’ਤੇ ਉਸ ਕੋਲੋਂ ਇਕ ਲਾਈਟਰ, ਇਕ ਸਿਲਵਰ ਪੰਨੀ ਜਿਸ ’ਤੇ ਹੈਰੋਇਨ ਚਿਪਕੀ ਹੋਈ ਅਤੇ ਸੜੀ ਹੋਈ ਅਤੇ ਇਕ 10 ਰੁਪਏ ਦਾ ਭਾਰਤੀ ਕਰੰਸੀ ਨੋਟ ਪਾਈਪਨੁਮਾ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉੱਥੇ ਦੂਜੇ ਪਾਸੇ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਵੀ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਲਿੰਕ ਰੋਡ ਪਿੰਡ ਚੱਕ ਮੁਹੰਮਦੇ ਵਾਲਾ ਭੱਠੇ ਪਾਸ ਪੁੱਜੀ ਤਾਂ ਖੇਤ ਝਾੜੀਆਂ ਵਿਚ ਇਕ ਨੌਜਵਾਨ ਨਸ਼ਾ ਕਰਦਾ ਦਿਖਾਈ ਦਿੱਤਾ। ਪੁਲਿਸ ਵਲੋਂ ਹਰਪ੍ਰੀਤ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਕੇਵਲ ਪੱਟੀ ਪੰਜਗਰਾਈਆਂ ਕਲਾ ਫ਼ਰੀਦਕੋਟ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ, ਥੋੜ੍ਹਾ ਸੜਿਆ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।