30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੀਤੋ ਰੋਡ ’ਤੇ ਸੀਵਰੇਜ ਦੀ ਮਾੜੀ ਹਾਲਤ ਖ਼ਿਲਾਫ਼ ਪੱਕਾ ਮੋਰਚਾ ਸ਼ੁਰੂ, ਆਗੂਆਂ ਨੇ ਕਿਹਾ ‘ਜਦੋਂ ਤੱਕ ਸਥਾਈ ਹੱਲ ਨਹੀਂ ਹੁੰਦਾ, ਸੰਘਰਸ਼ ਰਹੇਗਾ ਜਾਰੀ’

ਅਬੋਹਰ, 29 ਸਤੰਬਰ(ਵਿਵੇਕ ਹੂੜੀਆ)-ਅਬੋਹਰ ਦੇ ਸੀਤੋ ਰੋਡ ’ਤੇ ਪਿਛਲੇ ਲੰਮੇ ਸਮੇਂ ਤੋਂ ਗੰਭੀਰ ਬਣੀ ਹੋਈ ਸੀਵਰੇਜ ਦੀ ਸਮੱਸਿਆ ਦਾ ਕੋਈ ਸਥਾਈ ਹੱਲ ਨਾ ਨਿਕਲਣ ਤੋਂ ਗ਼ੁੱਸੇ ਵਿਚ ਆਏ ਇਲਾਕਾ ਨਿਵਾਸੀਆਂ ਨੇ ‘ਆਜ਼ਾਦ ਕਿਸਾਨ ਮੋਰਚਾ’ ਦੇ ਬੈਨਰ ਹੇਠ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਮਨੋਜ ਗੋਦਾਰਾ ਅਤੇ ਹੋਰ ਸਥਾਨਕ ਲੋਕਾਂ ਨੇ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸੀਤੋ ਰੋਡ ਦੀ ਬਦਹਾਲੀ ਅਤੇ ਸੀਵਰੇਜ ਸੁਧਾਰ ਲਈ ਪ੍ਰਸ਼ਾਸਨ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ, ਪਰ ਹਰ ਵਾਰ ਸਿਰਫ਼ ਝੂਠੇ ਭਰੋਸੇ ਹੀ ਮਿਲੇ।

Ad Position 21
No active advertisement
ਅਜੀਤ ਡੈਸਕ 30-09-2026
ਅਬੋਹਰ, 29 ਸਤੰਬਰ(ਵਿਵੇਕ ਹੂੜੀਆ)-ਅਬੋਹਰ ਦੇ ਸੀਤੋ ਰੋਡ ’ਤੇ ਪਿਛਲੇ ਲੰਮੇ ਸਮੇਂ ਤੋਂ ਗੰਭੀਰ ਬਣੀ ਹੋਈ ਸੀਵਰੇਜ ਦੀ ਸਮੱਸਿਆ ਦਾ ਕੋਈ ਸਥਾਈ ਹੱਲ ਨਾ ਨਿਕਲਣ ਤੋਂ ਗ਼ੁੱਸੇ ਵਿਚ ਆਏ ਇਲਾਕਾ ਨਿਵਾਸੀਆਂ ਨੇ ‘ਆਜ਼ਾਦ ਕਿਸਾਨ ਮੋਰਚਾ’ ਦੇ ਬੈਨਰ ਹੇਠ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਮਨੋਜ ਗੋਦਾਰਾ ਅਤੇ ਹੋਰ ਸਥਾਨਕ ਲੋਕਾਂ ਨੇ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸੀਤੋ ਰੋਡ ਦੀ ਬਦਹਾਲੀ ਅਤੇ ਸੀਵਰੇਜ ਸੁਧਾਰ ਲਈ ਪ੍ਰਸ਼ਾਸਨ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ, ਪਰ ਹਰ ਵਾਰ ਸਿਰਫ਼ ਝੂਠੇ ਭਰੋਸੇ ਹੀ ਮਿਲੇ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਵੀ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਪੱਕਾ ਮੋਰਚਾ ਲਗਾਉਣਗੇ। ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਮਜਬੂਰ ਹੋ ਕੇ ਉਨ੍ਹਾਂ ਨੂੰ ਸੀਤੋ ਰੋਡ ’ਤੇ ਲੂਣਾ ਨਰਸਿੰਗ ਹੋਮ ਦੇ ਸਾਹਮਣੇ ਧਰਨਾ ਲਗਾਉਣਾ ਪਿਆ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਮੱਸਿਆ ਦਾ ਪੱਕਾ ਹੱਲ ਨਹੀਂ ਹੋ ਜਾਂਦਾ। ਧਰਨਾਕਾਰੀਆਂ ਨੇ ਦੱਸਿਆ ਕਿ ਸੀਵਰੇਜ ਸਿਸਟਮ ਜਾਮ ਹੋਣ ਕਾਰਨ ਗੰਦੇ ਪਾਣੀ ਦੀ ਨਿਕਾਸੀ ਬਿਲਕੁਲ ਬੰਦ ਹੈ। ਸੜਕ ’ਤੇ ਹਰ ਵੇਲੇ ਪਾਣੀ ਖੜ੍ਹਾ ਰਹਿਣ ਕਾਰਨ ਸੀਤੋ ਰੋਡ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ, ਜਿਸ ਨਾਲ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਬਰਸਾਤ ਦੇ ਦਿਨਾਂ ਵਿਚ ਇਹ ਮਾਰਗ ਛੱਪੜ ਦਾ ਰੂਪ ਧਾਰਨ ਕਰ ਲੈਂਦਾ ਹੈ ਅਤੇ ਲੋਕਾਂ ਨੂੰ ਹਫ਼ਤਿਆਂ ਬੱਧੀ ਇਸੇ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ। ਕਈ ਦੋ-ਪਹੀਆ ਵਾਹਨ ਅਤੇ ਸਕੂਲੀ ਬੱਚਿਆਂ ਨਾਲ ਭਰੇ ਈ-ਰਿਕਸ਼ਾ ਵੀ ਇਸ ਪਾਣੀ ਵਿਚ ਪਲਟ ਚੁੱਕੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਇੰਚਾਰਜ ਇੰਦਰਜੀਤ ਬੁਲੰਦੀ ਭੰਡਾਰੀ ਨੇ ਵੀ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਨਗਰ ਨਿਗਮ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਨਿਗਮ ਡਰਾਮੇਬਾਜ਼ੀ ਛੱਡ ਕੇ ਸ਼ਹਿਰ ਦੇ ਵਿਕਾਸ ਵੱਲ ਧਿਆਨ ਦੇਣ, ਕਿਉਂਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਇਸ ਦਾ ਹਿਸਾਬ ਮੰਗਣਗੇ । ਇਸ ਮੌਕੇ ਗੁਰਮੀਤ ਪਰਜਾਪਤੀ ਸਮੇਤ ਯੂਨੀਅਨ ਦੇ ਹੋਰ ਮੈਂਬਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਕੀਤਾ ਕਾਬੂ ਅਗਲੀ ਖ਼ਬਰ ਕਿਹਾ, ਸਰਕਾਰ ਵਲੋਂ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ
Ad Position 24