ਵਿਧਾਇਕ ਸਵਨਾ ਨੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪਿੰਡ ਠਗਣੀ, ਆਸਿਫ਼ਵਾਲਾ ਅਤੇ ਬੋਦੀ ਵਾਲਾ ਪਿੱਥਾ ਵਿਖੇ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਬਲਾਕ ਵਾ ਜ਼ਿਲ੍ਹਾ ਪੱਧਰੀ ਖੇਡਾਂ ਸ਼ੁਰੂ ਕੀਤੀਆਂ ਗਈਆਂ ਹਨ।
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪਿੰਡ ਠਗਣੀ, ਆਸਿਫ਼ਵਾਲਾ ਅਤੇ ਬੋਦੀ ਵਾਲਾ ਪਿੱਥਾ ਵਿਖੇ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਬਲਾਕ ਵਾ ਜ਼ਿਲ੍ਹਾ ਪੱਧਰੀ ਖੇਡਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨਾਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਮਿਲਦੀ ਹੈ। ਇਹ ਖਿਡਾਰੀ ਪਿੰਡਾਂ ਦੇ ਗਰਾਊਂਡਾਂ ਤੋਂ ਅੱਗੇ ਵਧ ਕੇ ਰਾਜ ਪੱਧਰ ’ਤੇ ਖੇਡ ਕੇ ਇਲਾਕੇ ਦਾ ਨਾਂ ਰੌਸ਼ਨ ਕਰਨਗੇ ਅਤੇ ’ਰੰਗਲਾ ਪੰਜਾਬ’ ਬਣਾਉਣ ਵਿਚ ਯੋਗਦਾਨ ਪਾਉਣਗੇ। ਇਸ ਮੌਕੇ ਪਿੰਡ ਦੇ ਸਰਪੰਚ, ਪੰਚ, ਬਲਾਕ ਪ੍ਰਧਾਨ, ਚੇਅਰਮੈਨ, ਬਲਾਕ ਸਮਿਤੀ ਮੈਂਬਰ, ਜ਼ਿਲ੍ਹਾ ਪਰਿਸ਼ਦ ਮੈਂਬਰ, ਆਪ ਵਰਕਰ ਅਤੇ ਵੱਖ-ਵੱਖ ਵਿਭਾਗੀ ਅਹੁਦੇਦਾਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।