29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸੌ-ਫ਼ੀਸਦੀ

ਅਬੋਹਰ, 29 ਸਤੰਬਰ (ਵਿਵੇਕ ਹੂੜੀਆ)-ਡੀ. ਏ.

Ad Position 21
No active advertisement
ਅਜੀਤ ਡੈਸਕ 30-09-2026
ਅਬੋਹਰ, 29 ਸਤੰਬਰ (ਵਿਵੇਕ ਹੂੜੀਆ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਨੇ ਇਕ ਵਾਰ ਫਿਰ ਆਪਣੇ ਬਿਹਤਰੀਨ ਅਕਾਦਮਿਕ ਮਿਆਰਾਂ ਅਤੇ ਸਮਰਪਣ ਦਾ ਪ੍ਰਗਟਾਵਾ ਕਰਦਿਆਂ ਬੀ.ਐੱਡ. ਦੂਜੇ ਸਮੈਸਟਰ (2025-27) ਦਾ ਨਤੀਜਾ ਸੌ-ਫ਼ੀਸਦੀ ਪ੍ਰਾਪਤ ਕੀਤਾ ਹੈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ.ਵਿਜੇ ਗਰੋਵਰ ਨੇ ਇਸ ਪ੍ਰਾਪਤੀ ’ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਾਡੇ ਅਧਿਆਪਕਾਂ ਦੀ ਮਿਹਨਤ, ਵਿਦਿਆਰਥੀਆਂ ਦੀ ਲਗਨ ਅਤੇ ਸੰਸਥਾ ਦੇ ਅਨੁਕੂਲ ਮਾਹੌਲ ਦਾ ਸਿੱਟਾ ਹੈ। ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹਮੇਸ਼ਾ ਗੁਣਵੱਤਾ ਭਰਪੂਰ ਸਿੱਖਿਆ ਅਤੇ ਚਰਿੱਤਰ ਨਿਰਮਾਣ ਨੂੰ ਪਹਿਲ ਦਿੰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਪ੍ਰੀਖਿਆ ਨਤੀਜਿਆਂ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਸਮਾਜ ਲਈ ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਾਉਣਾ ਹੈ। ਪ੍ਰੀਖਿਆ ਕੋਆਰਡੀਨੇਟਰ ਡਾ.ਅਰਸ਼ਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਰਜਤ ਬਿਸ਼ਨੋਈ ਨੇ 84.88 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਖ਼ੁਸ਼ੀ ਨੇ 84.22 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਵਾਣੀ ਨੇ 84ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਹਨ। ਵਿਦਿਆਰਥੀਆਂ ਨੇ ਪੂਰੇ ਸੈਸ਼ਨ ਦੌਰਾਨ ਅਨੁਸ਼ਾਸਨ, ਲਗਾਤਾਰ ਹਾਜ਼ਰੀ ਅਤੇ ਅਨੁਭਵੀ ਪੜ੍ਹਾਈ ਰਾਹੀਂ ਆਪਣੀ ਵਿਲੱਖਣਤਾ ਸਾਬਤ ਕੀਤੀ ਹੈ। ਉਨ੍ਹਾਂ ਨੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਅਤੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਦੀ ਸ਼ਲਾਘਾ ਕੀਤੀ। ਕਾਲਜ ਪਰਿਵਾਰ ਨੇ ਇਸ ਮਹਾਨ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਸਮੂਹ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਸੌ-ਫ਼ੀਸਦੀ ਨਤੀਜੇ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਨਾ ਸਿਰਫ਼ ਸਿੱਖਿਆ ਦੇ ਖੇਤਰ ਵਿਚ ਉੱਤਮਤਾ ਦਾ ਪ੍ਰਤੀਕ ਹੈ, ਸਗੋਂ ਇਹ ਸੰਸਥਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵੀ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਟਿੱਬਿਆਂ ਦਾ ਪੁੱਤ ਸੰਸਥਾ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਮੈਡੀਕਲ ਕੈਂਪ ਵਿਚ 486 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ * ਜੈਵਲਿਨ ਥਰੋਅ ਮੁਕਾਬਲੇ ’ਚ ਦਸਵੀਂ ਦੇ ਵਿਦਿਆਰਥੀ ਸੁਖਮਨ ਕੰਬੋਜ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਕੀਤਾ ਰੌ...
Ad Position 24