01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮੈਡਮ ਖ਼ੁਸ਼ਬੂ ਸਾਵਣ ਸੁਖਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡਾਂ ’ਚ ਕੀਤੀਆਂ ਬੈਠਕਾਂ

ਫ਼ਾਜ਼ਿਲਕਾ, 30 ਸਤੰਬਰ(ਦਵਿੰਦਰ ਪਾਲ ਸਿੰਘ)- ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਬੈਠਕਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡਾਂ ਦੀਆਂ ਸਖੀ-ਸਹੇਲੀਆਂ, ਆਂਗਣਵਾੜੀ ਤੇ ਆਸ਼ਾ ਵਰਕਰਾਂ ਸਮੇਤ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਯੋਜਨਾ ਬਾਰੇ ਜਾਗਰੂਕ ਕੀਤਾ।

Ad Position 21
No active advertisement
ਅਜੀਤ ਡੈਸਕ 01-10-2026
ਫ਼ਾਜ਼ਿਲਕਾ, 30 ਸਤੰਬਰ(ਦਵਿੰਦਰ ਪਾਲ ਸਿੰਘ)- ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵਿਸ਼ੇਸ਼ ਬੈਠਕਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡਾਂ ਦੀਆਂ ਸਖੀ-ਸਹੇਲੀਆਂ, ਆਂਗਣਵਾੜੀ ਤੇ ਆਸ਼ਾ ਵਰਕਰਾਂ ਸਮੇਤ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਯੋਜਨਾ ਬਾਰੇ ਜਾਗਰੂਕ ਕੀਤਾ। ਮੈਡਮ ਖ਼ੁਸ਼ਬੂ ਸਵਨਾ ਨੇ ਦੱਸਿਆ ਕਿ ਸਰਕਾਰ ਵਲੋਂ ਬਜ਼ੁਰਗਾਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਤੇ ਸ੍ਰੀ ਦੁਰਗਿਆਣਾ ਮੰਦਰ ਸਮੇਤ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਆਉਣ-ਜਾਣ, ਰਹਿਣ ਤੇ ਖਾਣ-ਪੀਣ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤੇ ਗਏ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਯੋਜਨਾ ਦਾ ਸਵਾਗਤ ਕਰਦਿਆਂ ਰਜਿਸਟਰੇਸ਼ਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਹਾਨ ਕੀਰਤਨ ਦਰਬਾਰ 4 ਨੂੰ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡਾਂ ਅਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24