ਦੇਰ ਰਾਤ ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਹੋਏ ਹਾਦਸੇ ’ਚ 2 ਦੀ ਮੌਤ, 2 ਜ਼ਖਮੀ
ਕਾਰ ਬੜੀ ਬੁਰੀ ਤਰ੍ਹਾਂ ਟੁੱਟ ਗਈ ਜਿਸ ਦੌਰਾਨ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਲੋਕਾਂ ਅਤੇ ਰਾਹਗੀਰਾਂ ਦੁਆਰਾ ਤੁਰੰਤ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਕਮਲਾ ਦੇਵੀ (60 ਸਾਲ) ਅਤੇ 4 ਮਹੀਨਿਆਂ ਦੇ ਬੱਚੇ ਨਵੀਨ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਗੰਭੀਰ ਰੂਪ ਵਿਚ ਜ਼ਖਮੀ ਹੋਏ ਆਰੀਅਨ ਅਤੇ ਅੰਜੂ ਬਾਲਾ ਪਤਨੀ ਕਰਨੈਲ ਸਿੰਘ ਨੂੰ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਬਿਹਤਰ ਇਲਾਜ ਲਈ ਰੈਫ਼ਰ ਕਰ ਦਿੱਤਾ ਗਿਆ ਜਿੱਥੇ ਦੋਵਾਂ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਅਜੀਤ ਡੈਸਕ
02-10-2026