02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦੇ ਭਾਅ ’ਚ ਮਹਿਜ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਕਿਸਾਨ ਆਗੂ

ਜ਼ੀਰਾ, 1 ਅਕਤੂਬਰ (ਪ੍ਰਤਾਪ ਸਿੰਘ ਹੀਰਾ)-ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵਲੋਂ ਹਾੜ੍ਹੀ ਦੇ ਫ਼ਸਲੀ ਸੀਜ਼ਨ ਦੀ ਸ਼ੁਰੂਆਤ ਮੌਕੇ ਕਣਕ ਦੇ ਸਰਕਾਰੀ ਭਾਅ ਵਿਚ ਕੀਤੇ ਗਏ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਇਲਾਕੇ ਦੇ ਕਿਸਾਨਾਂ ਨੇ ਸਿਰੇ ਤੋਂ ਨਕਾਰਦਿਆਂ ਇਸ ਨੂੰ ਕਿਸਾਨਾਂ ਨਾਲ ਇਕ ਭੱਦਾ ਮਜ਼ਾਕ ਕਰਾਰ ਦਿੱਤਾ ਹੈ। ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ਕਿਸਾਨ ਬਲਵਿੰਦਰ ਸਿੰਘ ਬੁੱਟਰ, ਰਸ਼ਪਾਲ ਸਿੰਘ ਗਿੱਲ ਤੇ ਗੁਰਭਗਤ ਸਿੰਘ ਗੋਰਾ ਨੰਬਰਦਾਰ ਨੇ ਕਿਹਾ ਕਿ ਖੇਤੀ ਲਾਗਤ ਖ਼ਰਚਿਆਂ ਦੇ ਮੁਕਾਬਲੇ ਇਹ ਵਾਧਾ ਊਠ ਦੇ ਮੂੰਹ ਵਿਚ ਜੀਰੇ ਦੇ ਸਮਾਨ ਹੈ।

Ad Position 21
No active advertisement
ਅਜੀਤ ਡੈਸਕ 02-10-2026
ਜ਼ੀਰਾ, 1 ਅਕਤੂਬਰ (ਪ੍ਰਤਾਪ ਸਿੰਘ ਹੀਰਾ)-ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵਲੋਂ ਹਾੜ੍ਹੀ ਦੇ ਫ਼ਸਲੀ ਸੀਜ਼ਨ ਦੀ ਸ਼ੁਰੂਆਤ ਮੌਕੇ ਕਣਕ ਦੇ ਸਰਕਾਰੀ ਭਾਅ ਵਿਚ ਕੀਤੇ ਗਏ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਇਲਾਕੇ ਦੇ ਕਿਸਾਨਾਂ ਨੇ ਸਿਰੇ ਤੋਂ ਨਕਾਰਦਿਆਂ ਇਸ ਨੂੰ ਕਿਸਾਨਾਂ ਨਾਲ ਇਕ ਭੱਦਾ ਮਜ਼ਾਕ ਕਰਾਰ ਦਿੱਤਾ ਹੈ। ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ਕਿਸਾਨ ਬਲਵਿੰਦਰ ਸਿੰਘ ਬੁੱਟਰ, ਰਸ਼ਪਾਲ ਸਿੰਘ ਗਿੱਲ ਤੇ ਗੁਰਭਗਤ ਸਿੰਘ ਗੋਰਾ ਨੰਬਰਦਾਰ ਨੇ ਕਿਹਾ ਕਿ ਖੇਤੀ ਲਾਗਤ ਖ਼ਰਚਿਆਂ ਦੇ ਮੁਕਾਬਲੇ ਇਹ ਵਾਧਾ ਊਠ ਦੇ ਮੂੰਹ ਵਿਚ ਜੀਰੇ ਦੇ ਸਮਾਨ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਰ੍ਹੇ ਦੀ ਫ਼ਸਲ ਤੋਂ ਲੈ ਕੇ ਹੁਣ ਤੱਕ ਡੀਜ਼ਲ ਦੀਆਂ ਕੀਮਤਾਂ ਵਿਚ ਸੱਤ ਵਾਰ ਵਾਧਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਖਾਦਾਂ, ਕੀਟਨਾਸ਼ਕ ਦਵਾਈਆਂ ਤੇ ਖੇਤੀ ਮਸ਼ੀਨਰੀ ਦੇ ਭਾਅ ਅਸਮਾਨੀਂ ਪੁੱਜ ਚੁੱਕੇ ਹਨ। ਅਜਿਹੇ ਹਾਲਾਤ ਵਿਚ ਫ਼ਸਲ ’ਤੇ ਆ ਰਹੇ ਭਾਰੀ ਖ਼ਰਚਿਆਂ ਦੇ ਮੱਦੇਨਜ਼ਰ 25 ਰੁਪਏ ਦਾ ਮਾਮੂਲੀ ਵਾਧਾ ਕਰਨਾ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਬਰਾਬਰ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਖ਼ਰਚਿਆਂ ਦੀ ਭਰਪਾਈ ਤੇ ਕਿਸਾਨਾਂ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਲਈ ਕਣਕ ਦੇ ਮੁੱਲ ’ਤੇ ਘੱਟੋ-ਘੱਟ 100 ਰੁਪਏ ਪ੍ਰਤੀ ਕੁਇੰਟਲ ਵਿਸ਼ੇਸ਼ ਬੋਨਸ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ਨੂੰ ਮੁਅੱਤਲ ਕੀਤੇ ਜਾਣ ਦੀ ਭਾਕਿਯੂ ਕਾਦੀਆਂ ਵਲੋਂ ਨਿਖੇਧੀ ਅਗਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ
Ad Position 24