ਅਬੋਹਰ ’ਚ ਦੋ ਧਿਰਾਂ ਆਪਸ ’ਚ ਭਿੜੀਆਂ, ਫਾਇਰਿੰਗ ’ਚ 1 ਫੱਟੜ
ਦੋ ਲਗਜ਼ਰੀ ਗੱਡੀਆਂ ਦੀ ਭੰਨਤੋੜ, ਮੌਕੇ ’ਤੇ ਪਹੁੰਚੇ ਵਿਧਾਇਕ ਸੰਦੀਪ ਜਾਖੜ ਨੇ ਕਾਨੂੰਨ-ਵਿਵਸਥਾ ’ਤੇ ਚੁੱਕੇ ਸਵਾਲ
ਅਬੋਹਰ, 1 ਅਕਤੂਬਰ (ਵਿਵੇਕ ਹੂੜੀਆ)- ਸ਼ਹਿਰ ਦੀ ਅਨਾਜ ਮੰਡੀ ਵਿਚ ਵੀਰਵਾਰ ਸ਼ਾਮ ਕਰੀਬ 6 ਵਜੇ ਦੋ ਧਿਰਾਂ ਵਿਚਾਲੇ ਹੋਏ ਟਕਰਾਅ ਦੌਰਾਨ ਫਾਇਰਿੰਗ ਦੀ ਘਟਨਾ ਸਾਹਮਣੇ ਆਈ। ਘਟਨਾ ਵਿਚ ਦੋ ਲਗਜ਼ਰੀ ਗੱਡੀਆਂ ਦੀ ਭੰਨਤੋੜ ਹੋਈ ਜਦਕਿ ਜੰਮੂ ਬਸਤੀ ਵਾਸੀ ਵਿਕਰਮਜੀਤ ਸਿੰਘ ਜ਼ਖਮੀ ਹੋ ਗਿਆ।
ਅਬੋਹਰ, 1 ਅਕਤੂਬਰ (ਵਿਵੇਕ ਹੂੜੀਆ)- ਸ਼ਹਿਰ ਦੀ ਅਨਾਜ ਮੰਡੀ ਵਿਚ ਵੀਰਵਾਰ ਸ਼ਾਮ ਕਰੀਬ 6 ਵਜੇ ਦੋ ਧਿਰਾਂ ਵਿਚਾਲੇ ਹੋਏ ਟਕਰਾਅ ਦੌਰਾਨ ਫਾਇਰਿੰਗ ਦੀ ਘਟਨਾ ਸਾਹਮਣੇ ਆਈ। ਘਟਨਾ ਵਿਚ ਦੋ ਲਗਜ਼ਰੀ ਗੱਡੀਆਂ ਦੀ ਭੰਨਤੋੜ ਹੋਈ ਜਦਕਿ ਜੰਮੂ ਬਸਤੀ ਵਾਸੀ ਵਿਕਰਮਜੀਤ ਸਿੰਘ ਜ਼ਖਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਵਿਚ ਮੁੱਢਲੀ ਸਹਾਇਤਾ ਦੇਣ ਉਪਰੰਤ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸ਼ੈੱਡ ਨੰਬਰ 7 ਨੇੜੇ ਕੁੱਝ ਨੌਜਵਾਨ ਪਹਿਲਾਂ ਤੋਂ ਮੌਜੂਦ ਸਨ। ਇਸ ਦੌਰਾਨ ਇਕ ਇਨੋਵਾ ਗੱਡੀ ਦੇ ਉੱਥੇ ਪਹੁੰਚਣ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਵਿਵਾਦ ਵਧ ਗਿਆ ਤੇ ਗੱਡੀਆਂ ਦੀ ਭੰਨਤੋੜ ਕੀਤੀ ਗਈ। ਇਸ ਦੌਰਾਨ ਦੋ ਹਵਾਈ ਫਾਇਰ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਸੂਚਨਾ ਮਿਲਣ ’ਤੇ ਥਾਣਾ ਇੰਚਾਰਜ ਰਵਿੰਦਰ ਸਿੰਘ ਭਿੱਟੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਸਥਿਤੀ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਵਿਧਾਇਕ ਸੰਦੀਪ ਜਾਖੜ ਵੀ ਅਨਾਜ ਮੰਡੀ ਪਹੁੰਚੇ ਤੇ ਲੋਕਾਂ ਤੋਂ ਘਟਨਾ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸ਼ਹਿਰ ਦੀ ਕਾਨੂੰਨ-ਵਿਵਸਥਾ ’ਤੇ ਚਿੰਤਾ ਜ਼ਾਹਿਰ ਕਰਦਿਆਂ ਪ੍ਰਸ਼ਾਸਨ ਤੋਂ ਘਟਨਾ ਵਿਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ ਕੀਤੀ।