02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼ਤਰੰਜ ’ਚ ਮਿਸ਼ਠੀ ਨੇ ਜਿੱਤਿਆ ਸੋਨੇ ਦਾ ਤਗਮਾ

ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾਵਾਂ ਵਿਚ ਜੀ. ਏ.

Ad Position 21
No active advertisement
ਅਜੀਤ ਡੈਸਕ 03-10-2026
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾਵਾਂ ਵਿਚ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ ਹੈ। ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਤੇ ਸ਼ਤਰੰਜ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਆਪਣੇ ਨਾਂਅ ਕੀਤੇ। ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਸ਼ਤਰੰਜ ਪ੍ਰਤੀਯੋਗਤਾ ਵਿਚ ਸਕੂਲ ਦੀ ਹੋਣਹਾਰ ਖਿਡਾਰਨ ਮਿਸ਼ਠੀ ਨੇ ਆਪਣੀ ਬੌਧਿਕ ਸਮਰੱਥਾ ਦਾ ਲੋਹਾ ਮਨਵਾਉਂਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। ਮਿਸ਼ਠੀ ਦੀ ਇਸ ਬਹਿਤਰੀਨ ਪ੍ਰਾਪਤੀ ਬਦੌਲਤ ਉਸ ਦੀ ਚੋਣ ਰਾਜ ਪੱਧਰੀ ਸ਼ਤਰੰਜ ਟੀਮ ਲਈ ਹੋਈ ਹੈ, ਜੋ ਕਿ ਪੂਰੇ ਜ਼ਿਲ੍ਹੇ ਤੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਤੋਂ ਇਲਾਵਾ ਐਥਲੈਟਿਕਸ ਮੁਕਾਬਲਿਆਂ ਵਿਚ ਵੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ਾਟਪੁੱਟ ਦੇ ਮੁਕਾਬਲੇ ਵਿਚ ਜੰਨਤ ਕੰਬੋਜ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਜੈਵਲਿਨ ਥਰੋਅ ਵਿਚ ਵਰਸ਼ਾ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਵਰਸ਼ਾ ਨੇ ਆਪਣੀ ਬਹੁਰੰਗੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਲੰਬੀ ਛਾਲ ਵਿਚ ਵੀ ਤੀਜਾ ਸਥਾਨ ਪ੍ਰਾਪਤ ਕਰਕੇ ਇਕ ਹੋਰ ਕਾਂਸੀ ਦਾ ਤਗਮਾ ਸਕੂਲ ਦੀ ਝੋਲੀ ਪਾਇਆ। ਹਾਈ ਜੰਪ ਮੁਕਾਬਲੇ ਵਿਚ ਸਹਿਜਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਮੈਡਲ ਜਿੱਤਿਆ। ਵਿਦਿਆਰਥੀਆਂ ਦੀ ਇਸ ਇਤਿਹਾਸਕ ਸਫਲਤਾ ’ਤੇ ਸਕੂਲ ਦੇ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਮੈਦਾਨ ਵਿਚ ਵੀ ਕਿਸੇ ਨਾਲੋਂ ਘੱਟ ਨਹੀਂ ਹਨ। ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਮਿਸ਼ਠੀ ਦੀ ਸੂਬਾ ਪੱਧਰੀ ਟੀਮ ’ਚ ਚੋਣ ਨੂੰ ਵੱਡੀ ਪ੍ਰਾਪਤੀ ਦੱਸਿਆ। ਚੇਅਰਮੈਨ ਅਨਿਲ ਜੈਨ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਵਿਚ ਹਾਜ਼ਰ ਲੋਕਾਂ ਨੇ ਕਲੋਨਾਈਜ਼ਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 10 ਮੁਕੱਦਮੇ ਦਰਜ ਦੇਸੀ ਕੱਟੇ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਜਣੇ ਕਾਬੂ
Ad Position 24