03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਣਕ ਦੀ ਐੱਮ.ਐੱਸ.ਪੀ. ’ਚ ਕੀਤਾ ਮਾਮੂਲੀ ਵਾਧਾ ਕਿਸਾਨਾਂ ਨਾਲ ਭੱਦਾ ਮਜ਼ਾਕ-ਸਿੱਧੂ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਵਾਧੇ ਨੂੰ ਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ ਨੇ ਅਤਿ ਨਿੰਦਣਯੋਗ ਦੱਸਦਿਆਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਕੇਂਦਰ ਸਰਕਾਰ ਨੇ ਪਿਛਲੇ ਸਾਲ ਨਾਲੋਂ ਸਿਰਫ਼ 25 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਇਕ ਭੱਦਾ ਮਜ਼ਾਕ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 04-10-2026
ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਵਾਧੇ ਨੂੰ ਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ ਨੇ ਅਤਿ ਨਿੰਦਣਯੋਗ ਦੱਸਦਿਆਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਕੇਂਦਰ ਸਰਕਾਰ ਨੇ ਪਿਛਲੇ ਸਾਲ ਨਾਲੋਂ ਸਿਰਫ਼ 25 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਇਕ ਭੱਦਾ ਮਜ਼ਾਕ ਕੀਤਾ ਹੈ। ਕਿਸਾਨ ਆਗੂ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੀ ਤਰੀਕ ਵਿਚ ਕਣਕ ਦੀ ਬਿਜਾਈ ਤੋਂ ਲੈ ਕੇ ਸੰਭਾਲ ਅਤੇ ਵਾਢੀ ਤੱਕ ਕਿਸਾਨ ਦਾ ਖਰਚਾ ਤੈਅ ਕੀਤੇ ਗਏ ਰੇਟ ਨਾਲੋਂ ਕਿਤੇ ਜ਼ਿਆਦਾ ਆਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੇ ਫ਼ਾਰਮੂਲੇ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀ ਜਿਨਸ ਦਾ ਸਰਕਾਰੀ ਭਾਅ ਘੱਟੋ-ਘੱਟ 3500 ਰੁਪਏ ਪ੍ਰਤੀ ਕੁਇੰਟਲ ਮਿਲਣਾ ਚਾਹੀਦਾ ਹੈ। ਸਿੱਧੂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਜਿਹੇ ਨਾ-ਮਾਤਰ ਵਾਧੇ ਕਰਕੇ ਕਿਸਾਨਾਂ ਦਾ ਗਲ ਘੁੱਟਣ ’ਤੇ ਲੱਗੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ’ਤੇ ਫ਼ਾਜ਼ਿਲਕਾ ਤੇ ਅਬੋਹਰ ਦੇ ਬਿਰਧ ਆਸ਼ਰਮਾਂ ’ਚ ਲਗਾਏ ਸਿਹਤ ਜਾਂਚ ਕੈਂਪ ਅਗਲੀ ਖ਼ਬਰ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੀ ਦਾਣਾ ਮੰਡੀ ਵਿਖੇ ਵਿਧਾਇਕ ਭੁੱਲਰ ਵਲੋਂ ਝੋਨੇ ਦੀ ਖਰੀਦ ਦਾ ਸ਼ੁੱਭ ਆਰੰਭ
Ad Position 24