ਦਸਮੇਸ਼ ਸੇਵਾ ਸੁਸਾਇਟੀ ਨੇ ਕਰਵਾਇਆ ਗੁਰਮਤਿ ਸਮਾਗਮ
ਜਲਾਲਾਬਾਦ, 3 ਅਕਤੂਬਰ (ਜਸਕਰਨ ਸਿੰਘ ਤਨੇਜਾ) - ਦਸਮੇਸ਼ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਗੁਰਮਤਿ ਸਮਾਗਮ ਦਾ ਦੂਜਾ ਦਿਨ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਅਨੰਦ ਮਾਣਿਆ।
ਜਲਾਲਾਬਾਦ, 3 ਅਕਤੂਬਰ (ਜਸਕਰਨ ਸਿੰਘ ਤਨੇਜਾ) - ਦਸਮੇਸ਼ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਗੁਰਮਤਿ ਸਮਾਗਮ ਦਾ ਦੂਜਾ ਦਿਨ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਅਨੰਦ ਮਾਣਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਕਥਾਵਾਚਕ ਭਾਈ ਬਲਵਿੰਦਰ ਸਿੰਘ ਦੇਹਰਾਦੂਨ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਗੁਰੂ ਆਸ਼ੇ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ। ਇਸ ਤੋਂ ਇਲਾਵਾ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੂਬਾ ਸਿੰਘ ਤੇ ਭਾਈ ਹਰਜੋਤ ਸਿੰਘ ਦੇ ਜਥਿਆਂ ਵਲੋਂ ਰਸ-ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਦਸਮੇਸ਼ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਖਚੈਨ ਸਿੰਘ ਰਿੰਕੂ ਖ਼ਾਲਸਾ ਨੇ ਦੱਸਿਆ ਕਿ ਧਾਰਮਿਕ ਦੀਵਾਨਾ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜ ਵੀ ਨਿਰੰਤਰ ਜਾਰੀ ਹਨ।ਇਸ ਦੇ ਨਾਲ ਹੀ ਡਾ. ਪਲਕ ਦੀ ਅਗਵਾਈ ਹੇਠ ਅੱਖਾਂ ਦੀ ਜਾਂਚ ਦਾ ਫ਼੍ਰੀ ਕੈਂਪ, ਫਿਜ਼ੀਓਥੈਰੇਪੀ ਕੈਂਪ ਤੇ ਜਨਰਲ ਮੈਡੀਕਲ ਜਾਂਚ ਕੈਂਪ ਰਾਹੀਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਤੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।