‘ਆਪ’ ਸਰਕਾਰ ਸੂਬੇ ਦੇ ਅੰਗਹੀਣਾਂ ਦੀ ਸੁਣਵਾਈ ਕਰਨ ਤੋਂ ਮੁਨਕਰ- ਕ੍ਰਿਸ਼ਨ ਕੁਮਾਰ ਟਿਵਾਣਾ
ਜਲਾਲਾਬਾਦ, 3 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਅੰਗਹੀਣਾਂ ਨੂੰ ਹੱਕ ਦੇਣ ਤੋਂ ਪਾਸਾ ਵੱਟ ਰਹੀ ਹੈ। ਇਨ੍ਹਾਂ ਸ਼ਬਦਾਂ ਰਾਹੀਂ ਆਪਣੇ ਗ਼ੁੱਸੇ ਦਾ ਪ੍ਰਗਟਾਵਾ ਕ੍ਰਿਸ਼ਨ ਕੁਮਾਰ ਟਿਵਾਣਾ ਪ੍ਰਧਾਨ, ਅੰਗਹੀਣ ਯੂਨੀਅਨ ਪੰਜਾਬ ਬਲਾਕ ਜਲਾਲਾਬਾਦ ਨੇ ਕਰਦੇ ਹੋਏ ਕਿਹਾ ਕਿ ਬੀਤੀ 29 ਸਤੰਬਰ ਨੂੰ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅੰਗਹੀਣ ਸਾਥੀਆਂ ਦੀ ਹੋਈ ਮੀਟਿੰਗ ਵਿਚ ਵੀ ਆਪਣੀਆਂ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਰੱਖਿਆ ਗਿਆ ਸੀ ਪਰ ਮੀਟਿੰਗ ਦੌਰਾਨ ਕੋਈ ਠੋਸ ਸਿੱਟਾ ਨਾ ਨਿਕਲਣ ਕਾਰਨ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਤੇ ਸਬੰਧਿਤ ਵਿਭਾਗਾਂ ਵਲੋਂ ਪੱਤਰ ਜਾਰੀ ਕਰਕੇ ਆਪਣਾ ਪੱਲਾ ਝਾੜ ਦਿੱਤਾ ਜਿਸ ਨੂੰ ਲੈ ਕੇ ਅੰਗਹੀਣ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ।
ਜਲਾਲਾਬਾਦ, 3 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਅੰਗਹੀਣਾਂ ਨੂੰ ਹੱਕ ਦੇਣ ਤੋਂ ਪਾਸਾ ਵੱਟ ਰਹੀ ਹੈ। ਇਨ੍ਹਾਂ ਸ਼ਬਦਾਂ ਰਾਹੀਂ ਆਪਣੇ ਗ਼ੁੱਸੇ ਦਾ ਪ੍ਰਗਟਾਵਾ ਕ੍ਰਿਸ਼ਨ ਕੁਮਾਰ ਟਿਵਾਣਾ ਪ੍ਰਧਾਨ, ਅੰਗਹੀਣ ਯੂਨੀਅਨ ਪੰਜਾਬ ਬਲਾਕ ਜਲਾਲਾਬਾਦ ਨੇ ਕਰਦੇ ਹੋਏ ਕਿਹਾ ਕਿ ਬੀਤੀ 29 ਸਤੰਬਰ ਨੂੰ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅੰਗਹੀਣ ਸਾਥੀਆਂ ਦੀ ਹੋਈ ਮੀਟਿੰਗ ਵਿਚ ਵੀ ਆਪਣੀਆਂ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਰੱਖਿਆ ਗਿਆ ਸੀ ਪਰ ਮੀਟਿੰਗ ਦੌਰਾਨ ਕੋਈ ਠੋਸ ਸਿੱਟਾ ਨਾ ਨਿਕਲਣ ਕਾਰਨ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਤੇ ਸਬੰਧਿਤ ਵਿਭਾਗਾਂ ਵਲੋਂ ਪੱਤਰ ਜਾਰੀ ਕਰਕੇ ਆਪਣਾ ਪੱਲਾ ਝਾੜ ਦਿੱਤਾ ਜਿਸ ਨੂੰ ਲੈ ਕੇ ਅੰਗਹੀਣ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਵਲ਼ੋਂ ਅੰਗਹੀਣਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਵਿਧਾਇਕਾਂ ਦੇ ਘਰਾਂ ਅੱਗੇ ਅੰਗਹੀਣ ਆਪਣੇ ਪਰਿਵਾਰਾਂ ਸਮੇਤ ਰੋਸ ਪ੍ਰਦਰਸ਼ਨ ਤੇ ਪੱਕੇ ਮੋਰਚੇ ਸ਼ੁਰੂ ਕਰਨ ਲਈ ਮਜਬੂਰ ਹੋਣਗੇ।