ਹਲਕਾ ਇੰਚਾਰਜ ਸੁਹਾਨੀ ਡੋਡਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ
ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ)- ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ।
ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ)- ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਹਲਕੇ ’ਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਹਲਕੇ ਤੇ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਵੀ ਫ਼ੈਸਲੇ ਲਏ ਗਏ। ਇਸ ਦੌਰਾਨ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੰਮਾਂ ਵਿਚ ਵਿਸ਼ਵਾਸ ਰੱਖਦੀ ਹੈ। ਕਾਂਗਰਸ, ਭਾਜਪਾ ਤੇ ਅਕਾਲੀ ਦਲ ਪਾਸ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਲਈ ਕੋਈ ਵੀ ਮੁੱਦਾ ਨਹੀਂ ਹੈ। ਆਮ ਆਦਮੀ ਪਾਰਟੀ ਇਕ ਵਾਰ ਫਿਰ ਤੋਂ ਸੂਬੇ ਵਿਚ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਚੇਅਰਮੈਨ ਰਾਜਿੰਦਰ ਕੰਬੋਜ, ਵਕੀਲ ਹਰਪ੍ਰੀਤ ਸਿੰਘ, ਤੇਜਵੀਰ ਸਿੰਘ ਬਰਾੜ ਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।