ਬੂਟਾ ਸਿੰਘ ਰਾਣਾ ਰਾਏ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਨਿਯੂਕਤ
ਜਲਾਲਾਬਾਦ, 4 ਅਕਤੂਬਰ (ਕਰਨ ਚੁਚਰਾ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਵਲੋਂ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਬੂਟਾ ਸਿੰਘ ਰਾਣਾ ਰਾਏ ਨੂੰ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਭਾਜਪਾ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਭਾਜਪਾ ਕਿਸਾਨ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਟੀਮ ਵਿਚ ਬੂਟਾ ਸਿੰਘ ਰਾਣਾ ਰਾਏ ਨੂੰ ਪਾਰਟੀ ਹਾਈਕਮਾਨ ਵਲੋਂ ਕਿਸਾਨ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਜਲਾਲਾਬਾਦ, 4 ਅਕਤੂਬਰ (ਕਰਨ ਚੁਚਰਾ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਵਲੋਂ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਬੂਟਾ ਸਿੰਘ ਰਾਣਾ ਰਾਏ ਨੂੰ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਇਲਾਕੇ ਦੇ ਭਾਜਪਾ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਭਾਜਪਾ ਕਿਸਾਨ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਟੀਮ ਵਿਚ ਬੂਟਾ ਸਿੰਘ ਰਾਣਾ ਰਾਏ ਨੂੰ ਪਾਰਟੀ ਹਾਈਕਮਾਨ ਵਲੋਂ ਕਿਸਾਨ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਬੂਟਾ ਸਿੰਘ ਰਾਣਾ ਰਾਏ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵੀ ਹਾਈਕਮਾਨ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਵਾਉਣਗੇ।