ਹਲਕਾ ਇੰਚਾਰਜ ਸੁਹਾਨੀ ਡੋਡਾ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀਆਂ ਦਾ ਸਨਮਾਨ
ਅਬੋਹਰ, 4 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਜੰਮੂ ਬਸਤੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਲਈ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਰੋਹ ਦੌਰਾਨ ਹਲਕਾ ਇੰਚਾਰਜ ਡਾ.
ਅਬੋਹਰ, 4 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਜੰਮੂ ਬਸਤੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਲਈ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਰੋਹ ਦੌਰਾਨ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਖਿਡਾਰੀਆਂ ਅਤੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸੁਹਾਨੀ ਡੋਡਾ ਨੇ ਆਖਿਆ ਕਿ ਸਾਡੇ ਨੌਜਵਾਨਾਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਜਜ਼ਬਾ ਪੂਰੇ ਖੇਤਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਅਤੇ ਅਨੁਸ਼ਾਸਿਤ ਬਣਾਉਣ ਦੇ ਨਾਲ-ਨਾਲ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਡਾ. ਡੋਡਾ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਸਮਾਰੋਹ ਦੌਰਾਨ ਖਿਡਾਰੀਆਂ ਦੇ ਨਾਲ-ਨਾਲ ਉਨ੍ਹਾਂ ਦੇ ਕੋਚ ਅਤੇ ਪਤਵੰਤੇ ਵੀ ਵੱਡੀ ਗਿਣਤੀ ’ਚ ਹਾਜ਼ਰ ਸਨ।