04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੀਵਰੇਜ ਸਮੱਸਿਆ ਨੂੰ ਲੈ ਕੇ ਕਾਂਗਰਸ ਨੇ ਨਗਰ ਨਿਗਮ ਖ਼ਿਲਾਫ਼ ਸੰਘਰਸ਼ ਦਾ ਵਜਾਇਆ ਬਿਗਲ ਅੱਜ ਕੀਤੀ ਜਾਵੇਗੀ ਨਗਰ ਨਿਗਮ ਦਫ਼ਤਰ ਦੀ ਤਾਲਾਬੰਦੀ : ਭਾਦੂ

ਅਬੋਹਰ, 4 ਅਕਤੂਬਰ (ਵਿਵੇਕ ਹੂੜੀਆ)-ਸ਼ਹਿਰ ਅੰਦਰ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿਚ ਪੈਦਾ ਹੋ ਰਹੇ ਰੋਸ ਦੇ ਚਲਦਿਆਂ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਆਗੂ ਸੁਧੀਰ ਭਾਦੂ ਨੇ ਦੱਸਿਆ ਕਿ ਕਾਂਗਰਸ ਵਲੋਂ ਸੋਮਵਾਰ ਨੂੰ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਗਰ ਨਿਗਮ ਦਫ਼ਤਰ ਦੀ ਤਾਲਾਬੰਦੀ ਕੀਤੀ ਜਾਵੇਗੀ।

Ad Position 21
No active advertisement
ਕਾਂਗਰਸੀ ਆਗੂ ਸੁਧੀਰ ਭਾਦੂ। 05-10-2026
ਅਬੋਹਰ, 4 ਅਕਤੂਬਰ (ਵਿਵੇਕ ਹੂੜੀਆ)-ਸ਼ਹਿਰ ਅੰਦਰ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿਚ ਪੈਦਾ ਹੋ ਰਹੇ ਰੋਸ ਦੇ ਚਲਦਿਆਂ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਆਗੂ ਸੁਧੀਰ ਭਾਦੂ ਨੇ ਦੱਸਿਆ ਕਿ ਕਾਂਗਰਸ ਵਲੋਂ ਸੋਮਵਾਰ ਨੂੰ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਗਰ ਨਿਗਮ ਦਫ਼ਤਰ ਦੀ ਤਾਲਾਬੰਦੀ ਕੀਤੀ ਜਾਵੇਗੀ। ਉਨ੍ਹਾਂ ਵਲੋਂ ਕਾਂਗਰਸੀ ਵਰਕਰਾਂ ਅਤੇ ਸ਼ਹਿਰ ਵਾਸੀਆਂ ਨੂੰ ਸਵੇਰੇ 9:30 ਵਜੇ 9 ਨੰਬਰ ਦਰਵਾਜ਼ੇ ਨੇੜੇ ਸਥਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਕੋਲ ਇਕੱਤਰ ਹੋਣ ਦੀ ਅਪੀਲ ਕੀਤੀ ਗਈ ਹੈ। ਸੁਧੀਰ ਭਾਦੂ ਨੇ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਅੰਦਰ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਅਤੇ ਸੜਕਾਂ ’ਤੇ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਲਈ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਅਤੇ ਆਉਣਾ-ਜਾਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਮੱਸਿਆ ਸਬੰਧੀ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਇਸ ਦਾ ਕੋਈ ਸਥਾਈ ਹੱਲ ਨਹੀਂ ਕੀਤਾ ਜਾ ਰਿਹਾ। ਭਾਦੂ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਹੁਣ ਕਾਂਗਰਸ ਵਲੋਂ ਨਗਰ ਨਿਗਮ ਦਫ਼ਤਰ ਦਾ ਘਿਰਾਓ ਕਰਦਿਆਂ ਤਾਲਾਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਸੀਵਰੇਜ ਦੇ ਗੰਦੇ ਪਾਣੀ ਕਾਰਨ ਆਪਣੇ ਘਰਾਂ ਅੰਦਰ ਬੈਠਣ ਲਈ ਮਜਬੂਰ ਹਨ ਤਾਂ ਨਗਰ ਨਿਗਮ ਦੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਵੀ ਲੋਕਾਂ ਦੀ ਇਸ ਪ੍ਰੇਸ਼ਾਨੀ ਦਾ ਅਹਿਸਾਸ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਰੇਟਾਂ ’ਚ ਮਾਮੂਲੀ ਵਾਧੇ ਨਾਲ ਕਿਸਾਨ ਵਿਰੋਧੀ ਹੋਣ ਦਾ ਦਿੱਤਾ ਸਬੂਤ- ਆਗੂ ਅਗਲੀ ਖ਼ਬਰ ਹਲਕਾ ਇੰਚਾਰਜ ਸੁਹਾਨੀ ਡੋਡਾ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀਆਂ ਦਾ ਸਨਮਾਨ
Ad Position 24