05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਰੇਡੀਐਂਟ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛਤਾ ਜਾਗਰੂਕਤਾ ਰੈਲੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਫ਼ਾਜ਼ਿਲਕਾ, 5 ਅਕਤੂਬਰ(ਅਮਰਜੀਤ ਸ਼ਰਮਾ)- ਮਾਨਾ ਰਾਮ ਸੁਆਮੀ ਵੈੱਲਫੇਅਰ ਸੁਸਾਇਟੀ ਵਲੋਂ ਸਰਹੱਦੀ ਪਿੰਡ ਕਰਨੀ ਖੇੜਾ ਸਥਿਤ ਸ਼੍ਰੀ ਰਾਧੇ ਕ੍ਰਿਸ਼ਨ ਮੰਦਰ ਵਿਖੇ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਲਗਭਗ 230 ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵਲੋਂ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਸੁਸਾਇਟੀ ਵਲੋਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।

Ad Position 21
No active advertisement
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਮਾਹਿਰ ਡਾਕਟਰ। ਅਜੀਤ ਤਸਵੀਰ 06-10-2026
ਫ਼ਾਜ਼ਿਲਕਾ, 5 ਅਕਤੂਬਰ(ਅਮਰਜੀਤ ਸ਼ਰਮਾ)- ਮਾਨਾ ਰਾਮ ਸੁਆਮੀ ਵੈੱਲਫੇਅਰ ਸੁਸਾਇਟੀ ਵਲੋਂ ਸਰਹੱਦੀ ਪਿੰਡ ਕਰਨੀ ਖੇੜਾ ਸਥਿਤ ਸ਼੍ਰੀ ਰਾਧੇ ਕ੍ਰਿਸ਼ਨ ਮੰਦਰ ਵਿਖੇ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਲਗਭਗ 230 ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵਲੋਂ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਸੁਸਾਇਟੀ ਵਲੋਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਦਿਮਾਗ਼ੀ ਰੋਗਾਂ ਦੇ ਮਾਹਿਰ ਡਾ. ਮਨਦੀਪ ਸਿੰਘ, ਹਿਰਦਾ ਰੋਗ ਮਾਹਿਰ ਡਾ. ਪਰਵ ਕਾਮਰਾ ਤੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਕੰਵਲਦੀਪ ਸਿੰਘ ਅਬਰੋਲ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਰੀਜ਼ਾਂ ਦੀ ਜਾਂਚ ਕੀਤੀ। ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਨੂੰ ਯੋਗ ਇਲਾਜ ਦੇ ਨਾਲ-ਨਾਲ ਸਿਹਤ ਸਬੰਧੀ ਜ਼ਰੂਰੀ ਸਲਾਹ ਦਿੱਤੀ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਮਨਜੀਤ ਸੁਆਮੀ, ਪੁਜਾਰੀ ਸੋਨੂੰ ਸ਼ਰਮਾ, ਪਵਨ ਕੁਮਾਰ, ਨੌਰੰਗ ਲਾਲ, ਚੰਦਰਕਾਂਤ, ਲਾਧੂ ਰਾਮ, ਸੁਭਾਸ਼ ਕੁਮਾਰ, ਸੁਰਿੰਦਰ ਕੁਮਾਰ, ਇੰਦਰ ਲਾਲ, ਲਾਲ ਚੰਦ, ਗੋਪੀ ਰਾਮ ਗੋਡੇਲਾ, ਅਜੇ ਕੁਮਾਰ, ਚੇਤਰਾਮ, ਅਸ਼ੋਕ ਕੁਮਾਰ, ਮਨਫੂਲ ਸਿੰਘ, ਰਾਵਤ ਰਾਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛਤਾ ਜਾਗਰੂਕਤਾ ਰੈਲੀ ਅਗਲੀ ਖ਼ਬਰ ਫੂਡ ਇੰਸਪੈਕਟਰ ਖੋਸਲਾ ਦੀ ਬਦਲੀ ਰੱਦ ਕਰਵਾਉਣ ਲਈ ਪੈਰਾ ਮੈਡੀਕਲ ਯੂਨੀਅਨ ਵਲੋਂ ਸੰਘਰਸ਼ ਦੀ ਚਿਤਾਵਨੀ
Ad Position 24