06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਰੇਡੀਐਂਟ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛਤਾ ਜਾਗਰੂਕਤਾ ਰੈਲੀ

ਮੰਡੀ ਅਰਨੀਵਾਲਾ, 5 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਮਹਾਤਮਾ ਗਾਂਧੀ ਦੇ ਸਵੱਛਤਾ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਲੋਕਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ 6 ਪੰਜਾਬ ਬਟਾਲੀਅਨ ਐਨ. ਸੀ.

Ad Position 21
No active advertisement
ਅਜੀਤ ਡੈਸਕ 06-10-2026
ਮੰਡੀ ਅਰਨੀਵਾਲਾ, 5 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਮਹਾਤਮਾ ਗਾਂਧੀ ਦੇ ਸਵੱਛਤਾ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਲੋਕਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ 6 ਪੰਜਾਬ ਬਟਾਲੀਅਨ ਐਨ.ਸੀ.ਸੀ. ਕੈਡਟਾਂ ਵਲੋਂ ਪਿੰਡ ਮਾਹੂਆਣਾ ਬੋਦਲਾ ਵਿਚ ਸਵੱਛ ਭਾਰਤ ਅਭਿਆਨ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਡੀ.ਪੀ. ਰਜਿੰਦਰ ਕੁਮਾਰ ਨੇ ਵੀ ਕੈਡਟਾਂ ਨਾਲ ਰੈਲੀ ਵਿਚ ਸ਼ਾਮਲ ਹੋ ਕੇ ਸਵੱਛਤਾ ਦਾ ਸੰਦੇਸ਼ ਦਿੱਤਾ। ਰੈਲੀ ਦੌਰਾਨ ਕੈਡਟਾਂ ਨੇ ਪੂਰੇ ਜੋਸ਼ ਅਤੇ ਅਨੁਸ਼ਾਸਨ ਨਾਲ ਪਿੰਡ ਦੀਆਂ ਗਲੀਆਂ ਵਿਚ ਜਾ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਕਿਹਾ ਕਿ ਸਵੱਛਤਾ ਸਾਡੀ ਜੀਵਨ-ਸ਼ੈਲੀ ਦਾ ਅਹਿਮ ਹਿੱਸਾ ਹੋਣੀ ਚਾਹੀਦੀ ਹੈ। ਪ੍ਰਿੰਸੀਪਲ ਮੈਡਮ ਨੀਤੀ ਸਿੰਘ ਨੇ ਕਿਹਾ ਕਿ ਆਪਣੇ ਘਰ ਦੇ ਨਾਲ-ਨਾਲ ਪਿੰਡ ਤੇ ਜਨਤਕ ਥਾਵਾਂ ਦੀ ਸਫ਼ਾਈ ਰੱਖਣਾ ਵੀ ਸਭ ਦੀ ਜ਼ਿੰਮੇਵਾਰੀ ਹੈ। ਅਕਾਦਮਿਕ ਇੰਚਾਰਜ ਡਾ. ਗੁਰਵੀਨ ਕੌਰ ਨੇ ਸਵੱਛਤਾ ਤੇ ਚੰਗੀ ਸਿਹਤ ਦੇ ਸਬੰਧ ’ਤੇ ਚਾਨਣਾ ਪਾਇਆ। ਸਕੂਲ ਪ੍ਰਬੰਧਕੀ ਕਮੇਟੀ ਨੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਨਾਲ ਨੌਜਵਾਨਾਂ ਵਿਚ ਸਮਾਜਿਕ ਜ਼ਿੰਮੇਵਾਰੀ ਤੇ ਸੇਵਾ ਭਾਵਨਾ ਪੈਦਾ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ.ਭੀਮ ਰਾਓ ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਬਹਾਲ ਕਰਾਉਣ ਤੱਕ ਸਿੱਖਿਆ ਅਦਾਰਿਆਂ ’ਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ- ਧਰਮ... ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸਵੱਛਤਾ ਜਾਗਰੂਕਤਾ ਰੈਲੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
Ad Position 24