ਬੰਬੇ ਇੰਸਟੀਚਿਊਟ ਨੇ ਅੰਤਰਰਾਸ਼ਟਰੀ ਅਧਿਆਪਕ ਦਿਵਸ ’ਤੇ ਗੁਰੂ ਨਾਨਕ ਸਕੂਲ ਦੇ ਅਧਿਆਪਕਾਂ ਦਾ ਕੀਤਾ ਸਨਮਾਨ
ਅਬੋਹਰ, 5 ਅਕਤੂਬਰ (ਵਿਵੇਕ ਹੂੜੀਆ)- ਅੰਤਰਰਾਸ਼ਟਰੀ ਅਧਿਆਪਕ ਦਿਵਸ ਦੇ ਮੌਕੇ ’ਤੇ ਬੰਬੇ ਇੰਸਟੀਚਿਊਟ ਵਲੋਂ ਸ੍ਰੀ ਗੁਰੂ ਨਾਨਕ ਏ. ਵੀ.
ਅਬੋਹਰ, 5 ਅਕਤੂਬਰ (ਵਿਵੇਕ ਹੂੜੀਆ)- ਅੰਤਰਰਾਸ਼ਟਰੀ ਅਧਿਆਪਕ ਦਿਵਸ ਦੇ ਮੌਕੇ ’ਤੇ ਬੰਬੇ ਇੰਸਟੀਚਿਊਟ ਵਲੋਂ ਸ੍ਰੀ ਗੁਰੂ ਨਾਨਕ ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਬੱਚਿਆਂ ਦੇ ਸਰਬਪੱਖੀ ਵਿਕਾਸ ਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਸ਼ਾਨਦਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਦੇ ਸਮਰਪਣ, ਮਿਹਨਤ ਤੇ ਫ਼ਰਜ਼ ਨਿਭਾਉਣ ਦੀ ਭਾਵਨਾ ਨੂੰ ਸਲਾਮ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਬ-ਇੰਸਪੈਕਟਰ ਸ਼ਿਵ ਸ਼ੰਕਰ, ਦਰਸ਼ਨ ਲਾਲ ਚੁੱਘ ਤੇ ਸੇਵਾਮੁਕਤ ਬੀ.ਪੀ.ਓ. ਸੋਮ ਗਾਂਧੀ ਸ਼ਾਮਲ ਹੋਏ। ਸਕੂਲ ਦੇ ਪ੍ਰਿੰਸੀਪਲ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਵਿੱਦਿਅਕ ਮਾਹੌਲ ਵਿਚ ਆਏ ਸੁਧਾਰਾਂ ਦੀ ਸ਼ਲਾਘਾ ਕੀਤੀ ਗਈ। ਆਪਣੇ ਸੰਬੋਧਨ ਵਿਚ ਸਬ-ਇੰਸਪੈਕਟਰ ਸ਼ਿਵ ਸ਼ੰਕਰ ਨੇ ਕਿਹਾ ਕਿ ਅੱਜ ਮੈਂ ਜੋ ਵੀ ਹਾਂ, ਆਪਣੇ ਅਧਿਆਪਕਾਂ ਦੀ ਬਦੌਲਤ ਹਾਂ ਉੱਥੇ ਹੀ ਗਗਨ ਚੁੱਘ ਨੇ ਕਿਹਾ ਕਿ ਅਧਿਆਪਕਾਂ ਨੇ ਬੱਚਿਆਂ ਦਾ ਭਵਿੱਖ ਸੰਵਾਰਨ ਲਈ ਦਿਨ-ਰਾਤ ਇੱਕ ਕੀਤਾ ਹੈ। ਮੰਚ ਸੰਚਾਲਨ ਦੀ ਭੂਮਿਕਾ ਪਵਨ ਨੇ ਨਿਭਾਈ। ਇਸ ਮੌਕੇ ਡੀ.ਪੀ. ਮਨਜੀਤ ਸਿੰਘ, ਸਤਵੰਤ ਕੌਰ, ਸੋਨੂੰ ਕਟਾਰੀਆ, ਸੋਨੂੰ ਛਾਬੜਾ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।