05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਿਹਤ ਵਿਭਾਗ ਵਲੋਂ ਹਾਈ ਰਿਸਕ ਗਰਭ ਅਵਸਥਾ ਤੇ ਐੱਚ.ਪੀ.ਵੀ. ਟੀਕਾਕਰਨ ਸੰਬੰਧੀ ਵਿਸ਼ੇਸ਼ ਬੈਠਕ

ਫ਼ਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 06-10-2026
ਫ਼ਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਵਲੋਂ ਬਲਾਕ ਜਲਾਲਾਬਾਦ ਦੀਆਂ ਫੀਮੇਲ ਮਲਟੀਪਰਪਜ਼ ਹੈਲਥ ਵਰਕਰਾਂ ਤੇ ਆਸ਼ਾ ਵਰਕਰਾਂ ਨਾਲ ਹਾਈ ਰਿਸਕ ਗਰਭ ਅਵਸਥਾ ਤੇ ਐੱਚ.ਪੀ.ਵੀ. ਟੀਕਾਕਰਨ ਸੰਬੰਧੀ ਇਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ ਗਈ। ਬੈਠਕ ਦੌਰਾਨ ਡਾ. ਰਿੰਕੂ ਚਾਵਲਾ ਨੇ ਹੈਲਥ ਵਰਕਰਾਂ ਨੂੰ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਖ਼ੂਨ ਦੀ ਕਮੀ ਤੇ ਹੋਰ ਜਟਿਲਤਾਵਾਂ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦੀ ਨਿਰੰਤਰ ਦੇਖਭਾਲ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ. ਟੀਕਾਕਰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੋਗ ਬੱਚੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਟੀਕੇ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਾ.ਰਾਜਵੀਰ ਕੰਬੋਜ, ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਪੂਜਾ ਰਾਣੀ ਤੇ ਸ਼ਵੇਤਾ ਨਾਗਪਾਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵੱਧ ਜੋਖ਼ਮ ਵਾਲੇ ਖੇਤਰਾਂ ’ਚ ਟੀ.ਬੀ. ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 9 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24