05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਨੋਦ ਮੇਘ ਨੇ ਪਿੰਡ ਸੈਦਾਂਵਾਲੀ ’ਚ ਮੀਟਿੰਗਾਂ ਕੀਤੀਆਂ

ਅਬੋਹਰ, 5 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨੋਦ ਮੇਘ ਵਲੋਂ ਪਿੰਡ ਸੈਦਾਂਵਾਲੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਵਿਨੋਦ ਮੇਘ ਨੇ ਕਿਹਾ ਕਿ ਬੱਲੂਆਣਾ ਹਲਕੇ ਦਾ ਸਭ ਤੋਂ ਜ਼ਿਆਦਾ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 06-10-2026
ਅਬੋਹਰ, 5 ਅਕਤੂਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨੋਦ ਮੇਘ ਵਲੋਂ ਪਿੰਡ ਸੈਦਾਂਵਾਲੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਵਿਨੋਦ ਮੇਘ ਨੇ ਕਿਹਾ ਕਿ ਬੱਲੂਆਣਾ ਹਲਕੇ ਦਾ ਸਭ ਤੋਂ ਜ਼ਿਆਦਾ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਬੱਲੂਆਣਾ ਹਲਕੇ ’ਚ ਵਿਕਾਸ ਕਾਰਜ ਦੇ ਵੱਡੇ-ਵੱਡੇ ਦਾਅਵੇ ਤਾਂ ਕਰ ਰਹੀ ਹੈ ਪਰ ਹਲਕੇ ਦੇ ਕਿਸੇ ਵੀ ਪਿੰਡ ਵਿਚ ਵਿਕਾਸ ਹੋਇਆ ਨਜ਼ਰ ਨਹੀਂ ਆ ਰਿਹਾ। ਤੁਸੀਂ ਹਲਕੇ ਦੇ ਵਿਕਾਸ ਲਈ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾ ਕੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਓ। ਇਸ ਮੌਕੇ ਸ਼੍ਰੋਮਣੀ ਅਕਾਲੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ ਤੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਦੇ ਅੰਤਿਮ ਦਿਨ ਸੰਗਤਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਵੱਧ ਜੋਖ਼ਮ ਵਾਲੇ ਖੇਤਰਾਂ ’ਚ ਟੀ.ਬੀ. ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ ਸਫਲਤਾਪੂਰਵਕ ਸਮਾਪਤ
Ad Position 24