05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅਬੋਹਰ ’ਚ ਸੀਵਰੇਜ ਸਮੱਸਿਆ ਖ਼ਿਲਾਫ਼ ਕਾਂਗਰਸ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ, ਨਗਰ ਨਿਗਮ ਦੇ ਮੁੱਖ ਗੇਟ ’ਤੇ ਜੜਿਆ ਤਾਲ਼ਾ

ਅਬੋਹਰ, 5 ਅਕਤੂਬਰ (ਵਿਵੇਕ ਹੂੜੀਆ)- ਸ਼ਹਿਰ ਵਿਚ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਤੋਂ ਝੰਬੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਦੀ ਅਗਵਾਈ ਹੇਠ ਵਿਸ਼ਾਲ ਰੋਸ ਰੈਲੀ ਅਤੇ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਦੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਬਾਹਰ ਹੀ ਦਰੀਆਂ ਵਿਛਾ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਦਕਿ ਨਿਗਮ ਦੇ ਅਧਿਕਾਰੀ ਅੰਦਰ ਹੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 06-10-2026
ਅਬੋਹਰ, 5 ਅਕਤੂਬਰ (ਵਿਵੇਕ ਹੂੜੀਆ)- ਸ਼ਹਿਰ ਵਿਚ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਤੋਂ ਝੰਬੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਦੀ ਅਗਵਾਈ ਹੇਠ ਵਿਸ਼ਾਲ ਰੋਸ ਰੈਲੀ ਅਤੇ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਦੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਬਾਹਰ ਹੀ ਦਰੀਆਂ ਵਿਛਾ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਦਕਿ ਨਿਗਮ ਦੇ ਅਧਿਕਾਰੀ ਅੰਦਰ ਹੀ ਮੌਜੂਦ ਸਨ। ਧਰਨੇ ਦੀ ਸ਼ੁਰੂਆਤ ਬਾਜ਼ਾਰ ਨੰਬਰ 9 ਸਥਿਤ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਚੌਕ ’ਚ ਉਨ੍ਹਾਂ ਦੇ ਬੁੱਤ ’ਤੇ ਫੁੱਲਮਾਲਾਵਾਂ ਅਰਪਿਤ ਕਰਨ ਤੋਂ ਬਾਅਦ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਧੀਰ ਭਾਦੂ ਨੇ ਆਖਿਆ ਕਿ ਜਿਨ੍ਹਾਂ ਆਗੂਆਂ ਨੂੰ ਲੋਕਾਂ ਨੇ ਵੋਟਾਂ ਪਾ ਕੇ ਜਿਤਾਇਆ ਸੀ, ਅੱਜ ਉਹ ਲੋਕਾਂ ਦੀ ਸਾਰ ਨਹੀਂ ਲੈ ਰਹੇ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਇਲਾਕਿਆਂ ਦੇ ਐੱਮ.ਸੀ. ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੀ ਬਜਾਏ ਇਹ ਕਹਿ ਰਹੇ ਹਨ ਕਿ ਉਹ ਵੋਟਾਂ ਨਾਲ ਨਹੀਂ ਸਗੋਂ ਪੈਸੇ ਦੇ ਦਮ ’ਤੇ ਜਿੱਤੇ ਹਨ। ਭਾਦੂ ਨੇ ਕਿਹਾ ਕਿ ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਮਹੀਨਿਆਂ ਤੋਂ ਗਲੀਆਂ ’ਚ ਖੜ੍ਹਾ ਹੈ, ਜਿਸ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਇਸ ਤੋਂ ਇਲਾਵਾ ਘਰਾਂ ਵਿਚ ਵੀ ਦੂਸ਼ਿਤ ਪੀਣ ਵਾਲਾ ਪਾਣੀ ਸਪਲਾਈ ਹੋ ਰਿਹਾ ਹੈ ਜਿਸ ਕਾਰਨ ਲੋਕ ਪੀਲੀਆ, ਚਮੜੀ ਦੇ ਰੋਗ ਤੇ ਪੇਟ ਦੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਕੇ ਹਸਪਤਾਲਾਂ ’ਚ ਦਾਖਲ ਹੋ ਰਹੇ ਹਨ। ਉਨ੍ਹਾਂ ਸਥਾਨਕ ਭਾਜਪਾ ਵਿਧਾਇਕ ਤੇ ਹੋਰਨਾਂ ਆਗੂਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸਿਰਫ਼ ਵੋਟਾਂ ਬਟੋਰਨ ਤੱਕ ਸੀਮਤ ਨਾ ਰਹਿਣ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਨਗਰ ਨਿਗਮ ਕਮਿਸ਼ਨਰ ਜਾਂ ਮੇਅਰ ਆਪ ਆ ਕੇ ਧਰਨੇ ’ਤੇ ਬੈਠੇ ਲੋਕਾਂ ਦੀਆਂ ਸ਼ਿਕਾਇਤਾਂ ਨਹੀਂ ਸੁਣਦੇ ਤੇ ਠੋਸ ਕਾਰਵਾਈ ਦਾ ਭਰੋਸਾ ਨਹੀਂ ਦਿੰਦੇ, ਉਦੋਂ ਤੱਕ ਨਿਗਮ ਗੇਟ ਦਾ ਤਾਲਾ ਨਹੀਂ ਖੋਲ੍ਹਿਆ ਜਾਵੇਗਾ ਤੇ ਧਰਨਾ ਲਗਾਤਾਰ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ, ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਜਲਾਲਾਬਾਦ ਦੀ ਦਾਣਾ ਮੰਡੀ ’ਚ ਰਾਜਸਥਾਨ ਤੋਂ ਵਿਕਣ ਆਇਆ ਝੋਨਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕੀਤਾ ਮਾਰਕੀਟ ਕਮੇਟੀ ਦੇ...
Ad Position 24