05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ, ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਫ਼ਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨ (ਜਨ.

Ad Position 21
No active advertisement
ਅਜੀਤ ਡੈਸਕ 06-10-2026
ਫ਼ਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨ (ਜਨ. ) ਡਾ.ਮਨਦੀਪ ਕੌਰ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦਾ ਇਕ ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਫ਼ਸਲ ਲਿਆ ਕੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਵੇਚਣਾ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਖ਼ਤ ਹਦਾਇਤਾਂ ਹਨ ਕਿ ਬਾਹਰੀ ਸੂਬੇ ਦੀ ਫ਼ਸਲ ਪੰਜਾਬ ਦੀਆਂ ਮੰਡੀਆਂ ’ਚ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਾਹਰਲੇ ਸੂਬੇ ਤੋਂ ਆਪਣੀ ਝੋਨੇ ਦੀ ਫ਼ਸਲ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿਚ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਮੀਟਿੰਗ ਵਿਚ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। ਇਸ ਮੌਕੇ ਐੱਸ.ਡੀ.ਐੱਮ. ਐੱਸ.ਡੀ.ਐੱਮ. ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਅੰਡਰ ਟਰੇਨਿੰਗ ਅਫ਼ਸਰ ਸੁਬਰਤ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡੇਜੀ ਮਹਿਤਾ ਤੇ ਜ਼ਿਲ੍ਹਾ ਮੰਡੀ ਅਫ਼ਸਰ ਸਲੋਧ ਬਿਸ਼ਨੋਈ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਾਰਾਗੜ੍ਹ ਦੀ ਸਰਪੰਚ ਰੋਜ਼ੀ ਸੈਣੀ 300 ਪਰਿਵਾਰਾਂ ਸਮੇਤ ਭਾਜਪਾ ਛੱਡ ਕੇ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਅਬੋਹਰ ’ਚ ਸੀਵਰੇਜ ਸਮੱਸਿਆ ਖ਼ਿਲਾਫ਼ ਕਾਂਗਰਸ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ, ਨਗਰ ਨਿਗਮ ਦੇ ਮੁੱਖ ਗੇਟ ’ਤੇ ਜੜਿਆ ਤਾਲ਼ਾ
Ad Position 24