07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਗਿਆਨ-ਗਣਿਤ ਮੇਲੇ ’ਚ 6 ਸਕੂਲਾਂ ਦੇ 141 ਵਿਦਿਆਰਥੀਆਂ ਨੇ ਦਿਖਾਇਆ ਆਪਣਾ ਹੁਨਰ

ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ)- ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਵਿੱਦਿਆ ਭਾਰਤੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਰਾਕੇਸ਼ ਗੁਪਤਾ ਦੀ ਦੇਖ-ਰੇਖ ਹੇਠ ਵਿਭਾਗ ਪੱਧਰੀ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿਚ ਮੁਕਤਸਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ 6 ਸਕੂਲਾਂ ਦੇ 141 ਵਿਦਿਆਰਥੀਆਂ ਨੇ ਹਿੱਸਾ ਲੈ ਕੇ ਵਿਗਿਆਨ ਅਤੇ ਗਣਿਤ ਨਾਲ ਸਬੰਧਿਤ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦੇ ਹੋਏ ਸਕੂਲ ਅਧਿਆਪਕ। ਅਜੀਤ ਤਸਵੀਰ 07-10-2026
ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ)- ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਵਿੱਦਿਆ ਭਾਰਤੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਰਾਕੇਸ਼ ਗੁਪਤਾ ਦੀ ਦੇਖ-ਰੇਖ ਹੇਠ ਵਿਭਾਗ ਪੱਧਰੀ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿਚ ਮੁਕਤਸਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ 6 ਸਕੂਲਾਂ ਦੇ 141 ਵਿਦਿਆਰਥੀਆਂ ਨੇ ਹਿੱਸਾ ਲੈ ਕੇ ਵਿਗਿਆਨ ਅਤੇ ਗਣਿਤ ਨਾਲ ਸਬੰਧਿਤ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੀ ਸ਼ੁਰੂਆਤ ਜੋਤ ਜਗਾ ਕੇ ਕੀਤੀ ਗਈ। ਮੇਲੇ ਵਿਚ ਚੌਥੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੁਇਜ਼, ਮਾਡਲ ਨਿਰਮਾਣ, ਐਕਸਪੈਰੀਮੈਂਟ ਅਤੇ ਪੀ.ਪੀ.ਟੀ. ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਤਿਆਰ ਕੀਤੇ ਮਾਡਲ ਅਤੇ ਪ੍ਰਯੋਗ ਨਿਰਨਾਇਕ ਮੰਡਲ (ਜੱਜਾਂ) ਦੇ ਸਾਹਮਣੇ ਪੇਸ਼ ਕੀਤੇ, ਜਿਨ੍ਹਾਂ ’ਚੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਮੁੱਖ ਜੱਜ ਵਜੋਂ ਸਕੂਲ ਮੈਨੇਜਰ ਅਤੇ ਡੀ.ਏ.ਵੀ. ਕਾਲਜ ਦੇ ਗਣਿਤ ਵਿਭਾਗ ਦੇ ਮੁਖੀ ਅਨਿਲ ਮੱਕੜ ਹਾਜ਼ਰ ਹੋਏ। ਜੱਜਾਂ ਦੀ ਭੂਮਿਕਾ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਿੰਦਰ ਸਿੰਘ, ਪ੍ਰੋ. ਰਾਜੇਸ਼ ਖੱਤਰੀ, ਸੁਰੇਸ਼ ਸ਼ਰਮਾ, ਰਮੇਸ਼, ਨਿਕੇਸ਼ ਕੁਮਾਰ, ਤਜਿੰਦਰ, ਅਨਾਮਿਕਾ ਬੰਸਲ, ਦੀਕਸ਼ਾ, ਸਿਮਰਨ ਜਸੂਜਾ ਅਤੇ ਮੀਨਾ ਸ਼ਾਮਲ ਸਨ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦਾ ਮੁਲਾਂਕਣ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਪ੍ਰੋਗਰਾਮ ਦਾ ਸੰਚਾਲਨ ਵਿਗਿਆਨ ਅਧਿਆਪਕਾ ਸਲੋਨੀ ਅਤੇ ਗਣਿਤ ਅਧਿਆਪਕਾ ਸ਼ੈਲਜਾ ਵਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ। ਆਏ ਹੋਏ ਮਹਿਮਾਨਾਂ ਨੇ ਵਿਦਿਆਰਥੀਆਂ ਵੱਲੋਂ ਬਣਾਏ ਮਾਡਲਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਆਯੋਜਨ ਬੱਚਿਆਂ ਵਿਚ ਵਿਗਿਆਨਕ ਸੋਚ, ਤਰਕਸ਼ੀਲਤਾ ਤੇ ਨਵੀਂ ਸੋਚ ਵਿਕਸਿਤ ਕਰਦੇ ਹਨ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਧਾਨ ਫ਼ਕੀਰ ਚੰਦ ਗੋਇਲ, ਮੁਕਤਸਰ ਦੇ ਪ੍ਰਿੰਸੀਪਲ ਪੂਰਨ ਚੰਦ, ਮਲੋਟ ਦੇ ਪ੍ਰਿੰਸੀਪਲ ਸੁਮਿਤ ਅਤੇ ਅਬੋਹਰ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਗੁਪਤਾ ਨੇ ਟਰਾਫ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਰਿਟਾਇਰਡ ਪ੍ਰਿੰਸੀਪਲ ਸੰਜੀਵ, ਪ੍ਰਿੰਸੀਪਲ ਰਾਕੇਸ਼ ਗੁਪਤਾ ਤੇ ਉਪ-ਪ੍ਰਿੰਸੀਪਲ ਗੁਰਪ੍ਰੀਤ ਨੇ ਆਏ ਹੋਏ ਜੱਜਾਂ ਅਤੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੋਖਲ ਕੰਟਰੈਕਟਰ ਵਲੋਂ ਬੱਚਿਆਂ ਲਈ ਸੀਮੈਂਟ ਬੈਂਚ ਭੇਟ ਅਗਲੀ ਖ਼ਬਰ ਅੰਗਹੀਣ ਯੂਨੀਅਨ ਨੇ ਵਿਧਾਇਕ ਜਗਦੀਪ ਕੰਬੋਜ ਕੋਲ ਵਿਧਾਨ ਸਭਾ ਸੈਸ਼ਨ ’ਚ ਅੰਗਹੀਣਾਂ ਦੀ ਆਵਾਜ਼ ਚੁੱਕਣ ਦੀ ਕੀਤੀ ਅਪੀਲ
Ad Position 24