07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਫ਼ਾਜ਼ਿਲਕਾ ’ਚ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼

ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ‘ਪੰਜਾਬ ਬਚਾਓ ਮਿਸ਼ਨ’ ਤਹਿਤ ਹਲਕਾ ਫ਼ਾਜ਼ਿਲਕਾ ਦੇ ਇੰਚਾਰਜ ਸੰਪੂਰਨ ਸਿੰਘ ਘੋਗਾ ਦੀ ਅਗਵਾਈ ਹੇਠ ਪਿੰਡ ਬਹਿਕ ਖ਼ਾਸ ਤੋਂ ਵੱਡੀ ਪੱਧਰ ’ਤੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਕਾਲੀ ਲੀਡਰਸ਼ਿਪ ਤੇ ਪਾਰਟੀ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ‘ਪੰਜਾਬ ਬਚਾਓ ਮਿਸ਼ਨ’ ਤਹਿਤ ਹਲਕਾ ਫ਼ਾਜ਼ਿਲਕਾ ਦੇ ਇੰਚਾਰਜ ਸੰਪੂਰਨ ਸਿੰਘ ਘੋਗਾ ਦੀ ਅਗਵਾਈ ਹੇਠ ਪਿੰਡ ਬਹਿਕ ਖ਼ਾਸ ਤੋਂ ਵੱਡੀ ਪੱਧਰ ’ਤੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਕਾਲੀ ਲੀਡਰਸ਼ਿਪ ਤੇ ਪਾਰਟੀ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ। ‘ਪੰਜਾਬ ਮੰਗਦਾ ਹਿਸਾਬ, ਦੇਣਾ ਪਵੇਗਾ ਜਵਾਬ”ਦੇ ਨਾਅਰੇ ਹੇਠ ਸ਼ੁਰੂ ਕੀਤੀ ਗਈ ਇਸ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਇਹ ਡੋਰ-ਟੂ-ਡੋਰ ਪ੍ਰਚਾਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨਿਰੰਤਰ ਚਲਾਇਆ ਜਾਵੇਗਾ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਸਤਿੰਦਰ ਸਿੰਘ ਸਵੀ, ਐਡਵੋਕੇਟ ਦੇਸਰਾਜ ਜੰਡਵਾਲੀਆ, ਤੇਜਵੰਤ ਸਿੰਘ ਟੀਟਾ, ਮਲਕੀਤ ਸਿੰਘ ਸਾਬਕਾ ਚੇਅਰਮੈਨ, ਬੱਬੀ ਖੋਸਾ, ਅਮਰੀਕ ਰੁਮਾਣਾ, ਵਿਨੋਦ ਸ਼ਰਮਾ, ਰਾਜ ਕੁਮਾਰ ਖਟੀਕ, ਕਰਨ ਕੁਮਾਰ, ਸੁਰਜੀਤ ਸਿੰਘ ਬਾਧਾ ਅਤੇ ਮਨਪ੍ਰੀਤ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਲੇਮਸ਼ਾਹ ਸਰਕਾਰੀ ਗਊਸ਼ਾਲਾ ’ਚ ਗਊਆਂ ਦੀ ਸੇਵਾ-ਸੰਭਾਲ ਦੀ ਅਮਨ ਅਰੋੜਾ ਵਲੋਂ ਸ਼ਲਾਘਾ ਅਗਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ’ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Ad Position 24