07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੱਚਖੰਡ ਕਾਨਵੈਂਟ ਸਕੂਲ ’ਚ ਕਲੱਬ ਗਤੀਵਿਧੀਆਂ ਰਾਹੀਂ ਬੱਚਿਆਂ ਦਾ ਕੀਤਾ ਜਾ ਰਿਹਾ ਸਰਬਪੱਖੀ ਵਿਕਾਸ

ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ)- ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਕਲੱਬ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਲੱਬਾਂ ਰਾਹੀਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਤਮ-ਨਿਰਭਰ ਬਣਾਉਣ ਵਾਲੇ ਵਿਵਹਾਰਿਕ ਹੁਨਰ ਸਿਖਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 07-10-2026
ਅਬੋਹਰ, 6 ਅਕਤੂਬਰ (ਵਿਵੇਕ ਹੂੜੀਆ)- ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਕਲੱਬ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਲੱਬਾਂ ਰਾਹੀਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਤਮ-ਨਿਰਭਰ ਬਣਾਉਣ ਵਾਲੇ ਵਿਵਹਾਰਿਕ ਹੁਨਰ ਸਿਖਾਏ ਜਾ ਰਹੇ ਹਨ। ਇਨ੍ਹਾਂ ਗਤੀਵਿਧੀਆਂ ਦੌਰਾਨ ਵਿਦਿਆਰਥੀ ਬਟਨ ਲਗਾਉਣਾ, ਕੱਪੜੇ ਤਹਿ ਕਰਨਾ, ਜੁੱਤੀਆਂ ਦੇ ਫੀਤੇ ਬੰਨ੍ਹਣਾ, ਬਿਨਾਂ ਅੱਗ ਤੋਂ ਖਾਣਾ ਬਣਾਉਣਾ (ਵਾਇਰਲੈੱਸ ਕੁਕਿੰਗ), ਗਣਿਤ ਦੀਆਂ ਮਜ਼ੇਦਾਰ ਟ੍ਰਿਕਸ ਤੇ ’ਆਰਟ ਆਫ਼ ਲਿਵਿੰਗ’ ਵਰਗੀਆਂ ਕਲਾਵਾਂ ਸਿੱਖ ਰਹੇ ਹਨ। ਇਸ ਤੋਂ ਇਲਾਵਾ ਬੱਚੇ ਖੇਡਾਂ, ਡਿਬੇਟ, ਪੋਟ ਮੇਕਿੰਗ ਅਤੇ ਆਰਟ ਐਂਡ ਕਰਾਫ਼ਟ ਵਰਗੀਆਂ ਰਚਨਾਤਮਿਕ ਗਤੀਵਿਧੀਆਂ ਵਿਚ ਵੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਿਸ ਸ਼ਵੇਤਾ ਅਹੂਜਾ ਅਤੇ ਡਾਇਰੈਕਟਰ ਕੁਲਤਾਰਾ ਅਸ਼ੋਕ ਅਹੂਜਾ ਨੇ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਦੀਆਂ ਹਨ, ਜੋ ਉਨ੍ਹਾਂ ਨੂੰ ਭਵਿੱਖ ਵਿਚ ਇੱਕ ਸਫਲ ਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ’ਚ ਕੇਰਾ ਖੇੜਾ ਸਕੂਲ ਦੂਜੇ ਸਥਾਨ ’ਤੇ ਰਿਹਾ ਅਗਲੀ ਖ਼ਬਰ ਸੁਖਵੰਤ ਸਿੰਘ ਬਰਾੜ ਨੇ ਸਚਿਨ ਪਾਇਲਟ ਤੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੀਆਂ ਗਤੀਵਿਧੀਆਂ ’ਤੇ ਕੀਤੀ ਚਰ...
Ad Position 24