06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜੀ. ਏ. ਵੀ. ਜੈਨ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਦਸਵੀਂ ਦੀ ਪ੍ਰੀਖਿਆ ’ਚ ਪੰਜਾਬੀ ਵਿਸ਼ੇ ’ਚ ਹਾਸਿਲ ਕੀਤੇ 100 ਫ਼ੀਸਦੀ ਅੰਕ ਸਕੂਲ ਦੇ ਚੇਅਰਮੈਨ, ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲ ਨੇ ਹੋਣਹਾਰ ਵਿਦਿਆਰਥਣਾਂ ਨੂੰ ਦਿੱਤੀ ਵਧਾਈ

ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ. ਏ.

Ad Position 21
No active advertisement
ਅਜੀਤ ਡੈਸਕ 07-10-2026
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ. ਏ. ਵੀ. ਜੈਨ ਸਕੂਲ ਦੀਆਂ ਵਿਦਿਆਰਥਣਾਂ ਨੇ ਕੌਂਸਲ ਫ਼ਾਰ ਦ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨਵੀਂ ਦਿੱਲੀ ਵਲੋਂ ਆਯੋਜਿਤ ਇੰਡੀਅਨ ਸਰਟੀਫਿਕੇਟ ਆਫ਼ ਸੈਕੰਡਰੀ ਐਜੂਕੇਸ਼ਨ (ਜਮਾਤ ਦਸਵੀਂ) ਸਾਲ 2026 ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਪੰਜਾਬੀ ਵਿਸ਼ੇ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਇਕ ਵੱਡਾ ਮੁਕਾਮ ਹਾਸਲ ਕੀਤਾ ਹੈ। ਇਨ੍ਹਾਂ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਉਨ੍ਹਾਂ ਨੂੰ ਪੂਰੇ ਦੇਸ਼ ਵਿਚੋਂ ਚੋਟੀ ਦੇ 0.1 ਫ਼ੀਸਦੀ ਵਿਦਿਆਰਥੀਆਂ ਦੀ ਸ਼੍ਰੇਣੀ ’ਚ ਚੁਣਿਆ ਗਿਆ ਹੈ। ਇਸ ਵਿਸ਼ੇਸ਼ ਪ੍ਰਾਪਤੀ ਲਈ ਕਾਊਂਸਿਲ ਵਲੋਂ ਇਨ੍ਹਾਂ ਸਾਰੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਪੰਜਾਬੀ ਵਿਸ਼ੇ ਵਿਚ ਸੌ-ਫ਼ੀਸਦੀ ਅੰਕ ਹਾਸਲ ਕਰਕੇ ਇਹ ਮੁਕਾਮ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਵਿਚ ਜਸਕੀਰਤ ਕੌਰ, ਸਿਮਰਨਜੀਤ ਕੌਰ, ਮੰਨਤ ਕੰਬੋਜ ਅਤੇ ਦਿਵਜੋਤ ਕੌਰ ਸ਼ਾਮਲ ਹਨ। ਇਸ ਗੌਰਵਮਈ ਉਪਲਬਧੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੀ. ਏ. ਵੀ. ਜੈਨ ਸਕੂਲ ਦੇ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਅਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਇਨ੍ਹਾਂ ਸਾਰੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਨ੍ਹਾਂ ਵਿਦਿਆਰਥਣਾਂ ਨੇ ਆਪਣੀ ਇਸ ਸਫ਼ਲਤਾ ਨਾਲ ਆਪਣੇ ਮਾਤਾ-ਪਿਤਾ ਦੇ ਨਾਲ-ਨਾਲ ਪੂਰੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਜੀ.ਏ.ਵੀ. ਜੈਨ ਸਕੂਲ ਦੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਸਕੂਲ ਦੇ ਅਨੁਸ਼ਾਸਨਿਕ ਮਾਹੌਲ ਅਤੇ ਮਿਆਰੀ ਸਿੱਖਿਆ ਦਾ ਪ੍ਰਤੱਖ ਪ੍ਰਮਾਣ ਹੈ। ਪੰਜਾਬੀ ਵਿਸ਼ੇ ਵਿਚ ਸੌ-ਫ਼ੀਸਦੀ ਅੰਕ ਹਾਸਲ ਕਰਕੇ ਦੇਸ਼ ਭਰ ਦੇ ਚੋਟੀ ਦੇ 0.1 ਫ਼ੀਸਦੀ ਵਿਦਿਆਰਥੀਆਂ ਦੀ ਸ਼੍ਰੇਣੀ ਵਿਚ ਸਥਾਨ ਬਣਾਉਣਾ ਇਕ ਬਹੁਤ ਵੱਡੀ ਪ੍ਰਾਪਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਸਨੂਰ ਕੌਰ ਢਿੱਲੋਂ ਨੇ ਸੋਲੋ ਮੁਕਾਬਲਿਆਂ ’ਚ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਰਾਜਸਥਾਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਖ਼ਿਲਾਫ਼ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਮੀਟਿੰਗ ਗੁਰਦੁਆਰਾ ਸਾਹਿਬ ’ਚ ਦ...
Ad Position 24