06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਰਾਮ ਸੁਖਪੁਰਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਫ਼ਾਜ਼ਿਲਕਾ, 6 ਅਕਤੂਬਰ (ਅਮਰਜੀਤ ਸ਼ਰਮਾ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਖ਼ਿਲਾਫ਼ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਰਾਮ ਸੁਖਪੁਰਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਫ਼ਾਜ਼ਿਲਕਾ, 6 ਅਕਤੂਬਰ (ਅਮਰਜੀਤ ਸ਼ਰਮਾ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਖ਼ਿਲਾਫ਼ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਰਾਮ ਸੁਖਪੁਰਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਇਸ ਮੌਕੇ ਹਲਕਾ ਸਪੀਕਰ ਤੇ ਮੁਹਿੰਮ ਦੇ ਮੁੱਖ ਜ਼ਿੰਮੇਵਾਰ ਸੰਦੀਪ ਸਿੰਘ ਭੱਟੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਰਗੀ ਭੈੜੀ ਅਲਾਮਤ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਅੱਗੇ ਆਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਨੌਜਵਾਨ ਸ਼ਕਤੀ ਨੂੰ ਪ੍ਰੇਰਿਤ ਕਰਦਿਆਂ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿ ਕੇ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ, ਸਮਾਜ ਨੂੰ ਬਿਹਤਰ ਬਣਾਇਆ ਜਾ ਸਕੇ। ਇਸ ਜਾਗਰੂਕਤਾ ਸਮਾਗਮ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਿੱਤ ਰਿਣਵਾ, ਸੁੱਖਾ ਚੇਅਰਮੈਨ, ਹਰਜੀਤ ਸਰਪੰਚ, ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਪਿੰਡ ਦੇ ਮੌਜੂਦਾ ਸਰਪੰਚ ਸਮੇਤ ਇਲਾਕੇ ਦੇ ਹੋਰ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ’ਚ ਗੋਲੀਕਾਂਡ ਦੇ ਦੋਸ਼ੀ ਤੇ ‘ਆਪ’ ਆਗੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੀੜਤ ਪਰਿਵਾਰ ਤੇ ਵਾਲਮੀਕਿ ਸਮਾਜ ਨੇ ਲਗਾਇਆ ਧਰ... ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24